08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਦੋ ਦੇਸੀ ਪਿਸਟਲ 32 ਬੋਰ ਸਮੇਤ 4 ਜ਼ਿੰਦਾ ਰੌਂਦ 32 ਬੋਰ ਬਰਾਮਦ, ਇਕ ਗਿ੍ਫਤਾਰ <br/>

ਅਜੀਤ ਡੈਸਕ 25-01-2026
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਅਜੈ ਗਾਂਧੀ ਵਲੋਂ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਅਤੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ ਅਲੀ ਦੀਆਂ ਹਦਾਇਤਾਂ 'ਤੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਸਮੇਂ ਖਾਸ ਮੁਖਬਰ ਦੀ ਇਤਲਾਹ 'ਤੇ ਚੈਕਿੰਗ ਦੌਰਾਨ ਰਣਸੀਂਹ ਰੋਡ ਨੇੜੇ ਨਿਹਾਲ ਸਿੰਘ ਵਾਲਾ ਵਿਖੇ ਬੇਆਬਾਦ ਕਾਲੋਨੀ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਦੇਸੀ ਪਿਸਟਲ 32 ਬੋਰ ਸਮੇਤ 2 ਜਿੰਦਾ ਰੌਂਦ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ ਅਲੀ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਸੁਖਚੈਨ ਸਿੰਘ ਉਰਫ ਚੈਨਾ ਪੁੱਤਰ ਬਲਜਿੰਦਰ ਸਿੰਘ ਵਾਸੀ ਬੀੜ ਰਾਊਕੇ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਉਕਤ ਵਿਅਕਤੀ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਦਾਲਤ ਪਾਸੋਂ ਦੋ ਦਿਨਾਂ ਪੁਲਿਸ ਰਿਮਾਂਡ ਹਾਸਲ ਕਰਨ ਉਪਰੰਤ ਮੁਢਲੀ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਪਾਸੋਂ ਇਕ ਹੋਰ ਦੇਸੀ ਪਿਸਟਲ 32 ਬੋਰ ਸਮੇਤ 2 ਜਿੰਦਾ ਕਾਰਤੂਸ ਪਿੰਡ ਰਣਸੀਂਹ ਖੁਰਦ ਤੇ ਬੀੜ ਰਾਊਕੇ ਦੇ ਵਿਚਕਾਰ ਪੈਂਦੀ ਡਰੇਨ ਦੀ ਪਟੜੀ ਤੋਂ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੇ ਮੰਨਿਆ ਕਿ ਇਹ ਪਿਸਟਲ ਉਸ ਨੇ ਸ਼ਗਨਪ੍ਰੀਤ ਸਿੰਘ ਉਰਫ ਸ਼ਗਨ ਵਾਸੀ ਖਾਰਾ ਪਾਸੋਂ ਖਰੀਦਿਆ ਸੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਸ਼ਗਨਪ੍ਰੀਤ ਸਿੰਘ ਉਰਫ ਸ਼ਗਨ ਵਾਸੀ ਖਾਰਾ ਵੀ ਨੂੰ ਨਾਮਜ਼ਦ ਕੀਤਾ ਗਿਆ ਹੈ |

ਪਿਛਲੀ ਖ਼ਬਰ ਖੋ-ਖੋ ਖਿਡਾਰਨਾਂ ਨੇ ਨੈਸ਼ਨਲ ਸਕੂਲ ਖੇਡਾਂ 'ਚ ਜਿੱਤਿਆ ਚਾਂਦੀ ਤਗਮਾ ਅਗਲੀ ਖ਼ਬਰ ਸੱਜਣ ਕੁਮਾਰ ਨੂੰ ਦੋ ਮਾਮਲਿਆਂ 'ਚ ਬਰੀ ਕਰਨਾ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਸਨੀ ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।