08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

10 ਲੱਖ ਰੁਪਏ ਦੀ ਬੀਮਾ ਯੋਜਨਾ ਇਤਿਹਾਸਕ ਕਦਮ-ਮਾਨ

ਅਜੀਤ ਡੈਸਕ 25-01-2026
ਬਾਘਾ ਪੁਰਾਣਾ, 24 ਜਨਵਰੀ (ਟਿੰਕੂ ਕਾਠਪਾਲ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਹਰ ਵਰਗ ਨੂੰ 10 ਲੱਖ ਰੁਪਏ ਦੀ ਬੀਮਾ ਸੁਰੱਖਿਆ ਮੁਹੱਈਆ ਕਰਵਾਉਣ ਦਾ ਐਲਾਨ ਬਹੁਤ ਹੀ ਸ਼ਲਾਘਾਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਨਦੀਪ ਸਿੰਘ ਮਾਨ ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਨੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਆਦਮੀ ਦੀ ਸੁਰੱਖਿਆ ਅਤੇ ਭਲਾਈ ਨੂੰ ਪਹਿਲ ਦੇ ਆਧਾਰ 'ਤੇ ਯਕੀਨੀ ਬਣਾ ਰਹੀ ਹੈ | 10 ਲੱਖ ਰੁਪਏ ਦੀ ਬੀਮਾ ਯੋਜਨਾ ਨਾਲ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਹਾਦਸਿਆਂ ਜਾਂ ਅਣਹੋਣੀ ਦੀ ਸਥਿਤੀ ਵਿਚ ਪਰਿਵਾਰ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਸਹਾਰਾ ਮਿਲੇਗਾ |

ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।