17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕੋਠੇ ਵੜਿੰਗ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 01-02-2026
ਕੋਟਕਪੂਰਾ, 31 ਜਨਵਰੀ (ਮੋਹਰ ਸਿੰਘ ਗਿੱਲ)-ਖੇਤੀਬਾੜੀ ਵਿਭਾਗ ਵਲੋਂ ਕੋਟਕਪੂਰਾ ਦਿਹਾਤੀ ਕੋਠੇ ਵੜਿੰਗ ਵਿਖੇ ਦਾਲਾਂ ਨੂੰ ਉਤਸਾਹਿਤ ਕਰਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਕੋਟਕਪੂਰਾ ਵਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਸਰਵੇਖਣ ਕਰਨ ਲਈ ਕਿਹਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਕਿਸੇ ਪ੍ਰਕਾਰ ਦੇ ਕੀੜੇ ਜਾਂ ਬਿਮਾਰੀ ਸਬੰਧੀ ਕੋਈ ਅਸਰ ਦਿਖਦਾ ਹੈ ਤਾਂ ਕਿਸਾਨ ਤੁਰੰਤ ਆਪਣੇ ਸਬੰਧਿਤ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ | ਮਾਰਕੀਟਿੰਗ ਵਿੰਗ ਤੋਂ ਕੈਂਪ ਵਿਚ ਪਹੁੰਚੇ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਐਗਮਾਰਕ ਲੈਬ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਸੈਲਫ਼ ਹੈਲਪ ਗਰੁੱਪ ਬਣਾਉਣ ਲਈ ਕਿਹਾ ਤਾਂ ਜੋ ਕਿਸਾਨ ਖੇਤੀਬਾੜੀ ਦੇ ਨਾਲ ਸਹਾਇਕ ਕਿੱਤੇ ਰਾਹੀਂ ਆਪਣੀ ਆਮਦਨ ਵਿਚ ਵਾਧਾ ਕਰ ਸਕਣ | ਇਸ ਕਿਸਾਨ ਸਿਖਲਾਈ ਕੈਂਪ ਵਿਚ ਉਪੇਡਾ ਤੋਂ ਡਾ. ਪ੍ਰਮੋਦ ਤੋਮਰ ਵੀ ਕਿਸਾਨਾਂ ਨਾਲ ਵਿਸ਼ੇਸ਼ ਗੱਲਬਾਤ ਕਰਨ ਲਈ ਪੁੱਜੇ, ਜਿਨ੍ਹਾਂ ਨੇ ਕਿਸਾਨਾਂ ਨੂੰ ਬਾਸਮਤੀ ਵਿਚ ਸਰਕਾਰ ਵਲੋਂ ਬੈਨ ਕੀਤੀਆਂ ਅਤੇ ਘੱਟ ਸਪਰੇਹਾਂ ਕਰਨ ਲਈ ਕਿਹਾ | ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਘੱਟ ਖ਼ਰਚੇ ਵਿਚ ਲਾਹੇਵੰਦ ਖੇਤੀ ਕਰਨ ਸਬੰਧੀ ਜਾਣਕਾਰੀ ਦਿੱਤੀ ਕਿ ਕਿਸਾਨ ਫ਼ਸਲਾਂ ਉਪਰ ਬੇਲੋੜੀਆਂ ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਵਰਤੋਂ ਨਾ ਕਰਨ | ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਵਭਿੰਨਤਾ ਅਪਣਾਉਣ ਲਈ ਕਿਹਾ ਕਿ ਕਿਸਾਨ ਥੋੜੇ ਥੋੜੇ ਰਕਬੇ ਵਿਚ ਦਾਲਾਂ ਅਤੇ ਤੇਲ ਬੀਜ ਫ਼ਸਲਾਂ ਦੀ ਬਿਜਾਈ ਕਰਨ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਦਰਜ ਹੋਵੇਗਾ | ਉਨ੍ਹਾਂ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਹਿੱਤ ਵਿਚ ਦਿੱਤੀਆਂ ਜਾ ਰਹੀਆਂ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ, ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਰੱਖਣ ਸਬੰਧੀ ਵਿਚ ਪ੍ਰੇਰਿਤ ਕੀਤਾ | ਅੰਤ 'ਚ ਉਨ੍ਹਾਂ ਕੈਂਪ 'ਚ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਕੈਂਪ ਦਾ ਸਮੁੱਚਾ ਪ੍ਰਬੰਧ ਡਾ. ਜਗਮੀਤ ਸਿੰਘ ਅਤੇ ਰਾਜਾ ਸਿੰਘ ਵਲੋਂ ਕੀਤਾ ਗਿਆ |
ਪਿਛਲੀ ਖ਼ਬਰ ਸੇਵਾ ਮੁਕਤ 30 ਕਰਮਚਾਰੀ ਤੇ ਅਧਿਕਾਰੀਆਂ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਡਾ. ਪੂਜਾ ਭੱਲਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।