17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਰਕਾਰੀ ਹਾਈ ਸਕੂਲ ਭਾਗਥਲਾ ਕਲਾਂ 'ਚ ਇਕ ਰੋਜ਼ਾ ਵਰਕਸ਼ਾਪ ਲਗਾਈ

ਅਜੀਤ ਡੈਸਕ 01-02-2026
ਫ਼ਰੀਦਕੋਟ, 31 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਹਾਈ ਸਕੂਲ ਭਾਗਥਲਾ ਕਲਾਂ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਵਰਕਸ਼ਾਪ 'ਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਹਿੱਸਾ ਲਿਆ | ਵਰਕਸ਼ਾਪ 'ਚ ਰਿਸੋਰਸ ਪਰਸਨ ਗੁਰਪ੍ਰੀਤ ਕੌਰ ਨੇ ਘਰਾਂ ਅੰਦਰ ਫ਼ਾਲਤੂ ਪਏ ਕੱਪੜਿਆਂ ਤੋਂ ਥੈਲੇ, ਬੈਗ, ਡੋਰ ਮੈਟ ਅਤੇ ਹੋਰ ਘਰੇਲੂ ਵਰਤੋਂ ਯੋਗ ਸਮਾਨ ਬਣਾਉਣਾ ਸਿਖਾਇਆ | ਵਿਦਿਆਰਥੀਆਂ ਦੇ ਮਾਪਿਆਂ ਅਤੇ ਸਕੂਲ ਦੇ ਅਧਿਆਪਕ ਜਸਪ੍ਰੀਤ ਕੌਰ, ਅਮਨਦੀਪ ਕੌਰ ਅਤੇ ਪਰਮਜੀਤ ਕੌਰ ਨੇ ਬੜੇ ਉਤਸ਼ਾਹ ਨਾਲ ਸਮਾਨ ਨੂੰ ਬਣਾਉਣਾ ਸਿੱਖਿਆ | ਇਸ ਮੌਕੇ ਕੋਆਰਡੀਨੇਟਰ ਅਸ਼ੀਮ ਕੁਮਾਰ, ਕਮਲ ਸ਼ਰਮਾ, ਗੁਰਪ੍ਰੀਤ ਕੌਰ, ਚੇਅਰਪਰਸਨ ਸਿਮਰਨਜੀਤ ਕੌਰ ਅਤੇ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ 'ਚ ਨਵੀਂ ਏ.ਸੀ. ਬੱਸ ਸੇਵਾ ਸ਼ੁਰੂ ਅਗਲੀ ਖ਼ਬਰ 'ਬੇਟੀ ਬਚਾਓ, ਬੇਟੀ ਪੜ੍ਹਾਓੁ' 'ਧੀ ਅਣਮੁੱਲੀ ਦਾਤ' ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।