19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਅਖੰਡ ਪਾਠਾਂ ਦੀ ਲੜੀ ਅੱਜ ਸ਼ੁਰੂ ਹੋਵੇਗੀ

ਅਜੀਤ ਡੈਸਕ 01-02-2026
ਮਲੋਟ, 31 ਜਨਵਰੀ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ 1 ਫ਼ਰਵਰੀ ਤੋਂ ਮਾਘ ਮਹੀਨੇ ਦੀ ਪੂਰਨਮਾਸ਼ੀ ਦੇ ਮੌਕੇ 'ਤੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਸ਼ੁਰੂਆਤ ਹੋਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਨੇ ਦੱਸਿਆ ਕਿ 1 ਫ਼ਰਵਰੀ ਦਿਨ ਐਤਵਾਰ ਤੋਂ ਮਾਘ ਮਹੀਨੇ ਦੀ ਪੂਰਨਮਾਸ਼ੀ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਸ਼ੁਰੂਆਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਗੁਰਬਾਣੀ ਦੀ ਲੜੀ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਪਹਿਲਾਂ ਗੁਰੂਘਰ ਵਿਖੇ ਅੰਮਿ੍ਤ ਛਕਾਉਣ, ਲੋੜਵੰਦ ਲੋਕਾਂ ਲਈ ਮੈਡੀਕਲ ਕੈਂਪ, ਡਾਕਟਰੀ ਇਲਾਜ, ਮੁਫ਼ਤ ਦਵਾਈਆਂ ਤੋਂ ਇਲਾਵਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ਦੀਆਂ ਗਤੀਵਿਧੀਆਂ ਇਸ ਲੜੀ ਦੌਰਾਨ ਵੀ ਜਾਰੀ ਰੱਖੀਆਂ ਜਾਣਗੀਆਂ | ਚਲਦੀ ਲੜੀ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਜਥਿਆਂ ਵਲੋਂ ਕੀਰਤਨ ਕਥਾ ਦੇ ਪ੍ਰਵਾਹ ਜਾਰੀ ਰਹਿਣਗੇ | ਬਾਬਾ ਬਲਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਸਮਾਪਤੀ 14 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਮੌਕੇ ਵੱਡਾ ਸਮਾਗਮ ਕਰਕੇ ਕੀਤੀ ਜਾਵੇਗੀ |
ਪਿਛਲੀ ਖ਼ਬਰ ਨਿਸ਼ਾਨ ਅਕੈਡਮੀ ਦੀ ਗਤਕਾ ਟੀਮ ਦਾ ਰਾਸ਼ਟਰ ਪੱਧਰੀ ਮੁਕਾਬਲਿਆਂ 'ਚੋਂ ਤੀਜਾ ਸਥਾਨ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਧਮਰਾਈ ਵਿਖੇ ਬਣੇ ਪੁਲ ਦਾ ਨਿਰਮਾਣ ਕਾਰਜ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਰੋਸ ਧਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।