20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਯੁਵਕ ਦਿਵਸ ਮੁਕਾਬਲਿਆਂ 'ਚ ਵਿਦਿਆਰਥਣ ਰਾਧਿਕਾ ਦਾ ਤੀਜਾ ਸਥਾਨ

ਅਜੀਤ ਡੈਸਕ 01-02-2026
ਸ੍ਰੀ ਮੁਕਤਸਰ ਸਾਹਿਬ, 31 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਨੇ ਗੁਰੂ ਨਾਨਕ ਕਾਲਜ ਵਿਖੇ ਡਾਇਰੈਕਟੋਰੇਟ ਯੁਵਕ ਸੇਵਾਵਾਂ ਪੰਜਾਬ ਦੇ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਯੁਵਕ ਦਿਵਸ ਮੁਕਾਬਲਿਆਂ 'ਚ ਕਾਲਜ ਦੇ ਵਿਦਿਆਰਥੀਆਂ ਵਲੋਂ ਦਿਖਾਈ ਗਈ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਸਮੂਹ ਪ੍ਰਤੀਯੋਗੀਆਂ ਨੂੰ ਵਧਾਈ ਦਿੱਤੀ | ਐੱਚ.ਆਈ.ਵੀ./ਏਡਜ਼, ਖ਼ੂਨਦਾਨ ਅਤੇ ਨਸ਼ਿਆਂ ਵਰਗੇ ਅਹਿਮ ਸਮਾਜਿਕ ਵਿਸ਼ਿਆਂ 'ਤੇ ਕਰਵਾਏ ਗਏ ਇਨ੍ਹਾਂ ਸਖ਼ਤ ਮੁਕਾਬਲਿਆਂ ਦੌਰਾਨ ਕਾਲਜ ਦੀ ਹੋਣਹਾਰ ਵਿਦਿਆਰਥਣ ਰਾਧਿਕਾ ਨੇ ਡੈਕਲਾਮੇਸ਼ਨ ਮੁਕਾਬਲੇ 'ਚ ਤੀਜਾ ਸਥਾਨ ਹਾਸਲ ਕੀਤਾ | ਇਸ ਦੀ ਬਦੌਲਤ ਡਾਇਰੈਕਟਰ ਯੁਵਕ ਸੇਵਾਵਾਂ ਦਵਿੰਦਰ ਸਿੰਘ ਨੇ ਜੇਤੂ ਵਿਦਿਆਰਥਣ ਨੂੰ ਟਰਾਫ਼ੀ ਤੇ ਸਰਟੀਫ਼ਿਕੇਟ ਦੇ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਨੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਹੋਰ ਵਿਦਿਆਰਥਣਾਂ ਅਲੀਜਾ, ਨਵਕਿਰਨ ਕੌਰ, ਗਗਨਦੀਪ ਕੌਰ, ਅਮਨਜੋਤ ਕੌਰ ਤੇ ਜਸਮੀਤ ਕੌਰ ਦੇ ਜਜ਼ਬੇ ਤੇ ਹੌਂਸਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੇ ਮੰਚ ਨੌਜਵਾਨਾਂ ਨੂੰ ਸਮਾਜਿਕ ਸੁਧਾਰ ਦਾ ਮਾਰਗ ਦਰਸ਼ਕ ਬਣਨ ਲਈ ਪ੍ਰੇਰਿਤ ਕਰਦੇ ਹਨ | ਉਨ੍ਹਾਂ ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਪੁਨੀਤ, ਪ੍ਰੋ. ਪੂਜਾ ਵੈਦ ਅਤੇ ਪ੍ਰੋ. ਮੀਨੂ ਜਿੰਦਲ ਦੀ ਰਹਿਨੁਮਾਈ ਦੀ ਵੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸਵ. ਨਿਰਮਲ ਕੌਰ ਦੀ ਬਰਸੀ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਵਿਖੇ ਰੁਜ਼ਗਾਰ ਮੇਲਾ 2 ਫ਼ਰਵਰੀ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।