07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 22-02-2026
ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਕੋਟਕਪੂਰਾ ਫ਼ਰੀਦਕੋਟ ਰੋਡ ਫਲਾਈਓਵਰ ਦੇ ਥੱਲੇ ਫੋਕਲ ਪੁਆਇੰਟ ਨੇੜੇ ਪੁੱਜੇ ਤਾਂ ਰੇਲਵੇ ਲਾਈਨ ਦੇ ਨਾਲ ਦੋ ਨੌਜਵਾਨ ਸਪਲੈਂਡਰ ਮੋਟਰਸਾਈਕਲ 'ਤੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਫੋਕਲ ਪੁਆਇੰਟ ਵੱਲ ਭਜਾ ਦਿੱਤਾ | ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਅਜੇਦੀਪ ਸਿੰਘ ਵਾਸੀ ਕੋਟਕਪੂਰਾ ਅਤੇ ਜਗਸੀਰ ਸਿੰਘ ਵਾਸੀ ਮਹੇਸ਼ਰੀ ਸੰਧੂ (ਮੋਗਾ) ਨੂੰ ਇਸ ਸਬੰਧੀ ਗਿ੍ਫ਼ਤਾਰ ਕਰਕੇ ਪੁਲਿਸ ਪਾਰਟੀ ਨੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ 21 ਧੀਆਂ ਦਾ ਸਮੂਹਿਕ ਕੰਨਿਆਦਾਨ ਸਮਾਗਮ ਅੱਜ ਅਗਲੀ ਖ਼ਬਰ ਮਾਲਵਾ ਨਰਸਿੰਗ ਸੰਸਥਾਵਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।