07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ

ਅਜੀਤ ਡੈਸਕ 22-02-2026
ਫ਼ਰੀਦਕੋਟ, 21 ਫਰਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਕੀਤੀ ਜਾ ਰਹੀ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਚੰਦਬਾਜਾ ਤੋਂ ਪਿੰਡ ਘੁਮਿਆਰਾ ਨੂੰ ਜਾ ਰਹੇ ਸਨ ਤਾਂ ਪਿੰਡ ਚੰਦਬਾਜਾ ਦੀ ਹਦੂਦ ਵਿਚ ਸੜਕ 'ਤੇ ਆ ਰਹੇ ਸੁਰਿੰਦਰ ਸਿੰਘ ਉਰਫ਼ ਬੋਬੀ ਪੁੱਤਰ ਬਿੰਦਰ ਸਿੰਘ ਵਾਸੀ ਪੱਕਾ (ਫ਼ਰੀਦਕੋਟ) ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 37 ਪਾਬੰਦੀਸ਼ੁਦਾ ਨਸ਼ੇ ਦੀਆਂ ਹਰੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਵਲੋਂ ਪਿੰਡ ਪਿੱਪਲੀ ਤੋਂ ਮਨਪ੍ਰੀਤ ਸਿੰਘ ਉਰਫ਼ ਲੱਡੀ ਪੁੱਤਰ ਪੱਪੂ ਸਿੰਘ ਵਾਸੀ ਅਰਾਈਆਂਵਾਲਾ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 15 ਪਾਬੰਦੀਸ਼ੁਦਾ ਨਸ਼ੇ ਦੀਆਂ ਹਰੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਨਵੀਂ ਸਹਿਕਾਰੀ ਸਭਾ ਮਨਜ਼ੂਰ ਕਰਨ 'ਤੇ ਨਾਨਕਸਰ ਵਾਸੀਆਂ ਵਲੋਂ ਸੰਧਵਾਂ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।