08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਆਦਰਸ਼ ਸਕੂਲ ਕੋਟਭਾਈ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਅਜੀਤ ਡੈਸਕ 22-02-2026
ਗਿੱਦੜਬਾਹਾ, 21 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਮਾਂ ਬੋਲੀ ਨੂੰ ਸਮਰਪਿਤ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੀ ਪੰਜਾਬੀ ਲੈਕ. ਬਲਜਿੰਦਰ ਕੌਰ ਅਤੇ ਇਤਿਹਾਸ ਲੈਕ. ਕਿਰਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁੱਖ ਮਹਿਮਾਨਾਂ ਨੇ ਆਪਣੇ ਸੰਬੋਧਨ ਦੌਰਾਨ ਮਾਂ ਬੋਲੀ ਨਾਲ ਜੁੜੇ ਰਹਿਣ ਅਤੇ ਇਸ ਦੀ ਸੰਭਾਲ ਲਈ ਹਰ ਵਿਅਕਤੀ ਨੂੰ ਯੋਗਦਾਨ ਪਾਉਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਮਾਂ ਬੋਲੀ ਨੂੰ ਸਮਰਪਿਤ ਭਾਸ਼ਣ ਤੇ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਦੋਂਕਿ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦਰਮਿਆਨ ਅੰਤਰ ਹਾਊਸ ਸਲੋਗਨ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹਾਨਤਾ ਅਤੇ ਸੰਭਾਲ ਸੰਬੰਧੀ ਆਪਣੀ ਸੋਚ ਪ੍ਰਗਟ ਕੀਤੀ | ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਸਮਾਗਮ ਦੀ ਤਿਆਰੀ ਪੰਜਾਬੀ ਲੈਕ. ਮਨਦੀਪ ਕੌਰ ਵਲੋਂ ਕਰਵਾਈ ਗਈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਸੀ |
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਸਿਆਸੀ ਰੈਲੀਆਂ ਕਰਨ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋਵੇਗਾ-ਭੀਨਾ ਬਰਾੜ ਅਗਲੀ ਖ਼ਬਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਤਖ਼ਤਮਲਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।