08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਨਸ਼ਿਆਂ ਵਿਰੁੱਧ ਸਿਆਸੀ ਰੈਲੀਆਂ ਕਰਨ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋਵੇਗਾ-ਭੀਨਾ ਬਰਾੜ

ਅਜੀਤ ਡੈਸਕ 22-02-2026
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਸੂਬਾ ਸਰਕਾਰ ਦੀਆਂ ਨੀਤੀਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸਿਰਫ਼ ਰੈਲੀਆਂ ਕਰਨ ਨਾਲ ਨਸ਼ਾ ਖ਼ਤਮ ਨਹੀਂ ਹੁੰਦਾ | ਮੋਗਾ ਵਿਖੇ ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਕੀਤੀ ਗਈ ਰੈਲੀ ਨੂੰ ਸਿਆਸੀ ਸ਼ੋਅ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵੇ ਸਿਰਫ਼ ਇਕ ਸਿਆਸੀ ਦਿਖਾਵਾ ਹਨ, ਜਿਨ੍ਹਾਂ ਦਾ ਅਸਲੀਅਤ ਨਾਲ ਕੋਈ ਸਰੋਕਾਰ ਨਹੀਂ ਹੈ | ਉਨ੍ਹਾਂ ਇਸ ਮਾਮਲੇ 'ਚ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲ-ਦਲ ਵਿਚ ਲਗਾਤਾਰ ਧਸਦੀ ਜਾ ਰਹੀ ਹੈ | ਉਨ੍ਹਾਂ ਇਲਜ਼ਾਮ ਲਗਾਇਆ ਕਿ ਜ਼ਮੀਨੀ ਪੱਧਰ 'ਤੇ ਨਸ਼ਾ ਘੱਟਣ ਦੀ ਬਜਾਏ ਦਿਨ-ਬ-ਦਿਨ ਹੋਰ ਵਧ ਰਿਹਾ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ | ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਨੂੰ ਨੱਥ ਪਾਉਣ ਲਈ ਸਿਰਫ਼ ਭਾਸ਼ਣਾਂ ਜਾਂ ਭੀੜ ਇਕੱਠੀ ਕਰਨ ਦੀ ਲੋੜ ਨਹੀਂ, ਸਗੋਂ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਤੇ ਇਮਾਨਦਾਰ ਨੀਅਤ ਦੀ ਲੋੜ ਹੈ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਅਗਲੀ ਖ਼ਬਰ ਆਦਰਸ਼ ਸਕੂਲ ਕੋਟਭਾਈ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।