02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 29-03-2026
ਫ਼ਰੀਦਕੋਟ, 28 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਹਾਈਵੇਅ 54 ਨਜ਼ਦੀਕ ਲਗਾਏ ਗਏ ਨਾਕੇ ਦੌਰਾਨ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੈਸ਼ਨਲ ਹਾਈਵੇਅ, ਸਾਹਮਣੇ ਕੋਆਪ੍ਰੇਟਿਵ ਸੋਸਾਇਟੀ ਦਫ਼ਤਰ, ਚੰਦਬਾਜਾ ਨਾਕਾ ਲਗਾਇਆ ਹੋਇਆ ਸੀ ਤਾਂ ਮੁੱਦਕੀ ਤਰਫੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਣ ਦਾ ਇਸ਼ਾਰਾ ਕੀਤਾ ਗਿਆ ਪ੍ਰੰਤੂ ਵਿਅਕਤੀ ਵਲੋਂ ਮੋਟਰਸਾਈਕਲ ਕੱਟ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 30 ਪਾਬੰਦੀਸ਼ੂਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਛੁੱਟੀ ਤੋਂ ਵਾਪਸ ਜੇਲ੍ਹ 'ਚ ਆਏ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜੈਤੋ ਵਿਖੇ ਰੈਲੀ 31 ਮਾਰਚ ਨੂੰ -ਕੋਟਸੁਖੀਆ, ਲਾਲੀ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।