03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਨਤੀਜਾ ਐਲਾਨਿਆ

ਅਜੀਤ ਡੈਸਕ 29-03-2026
ਜੈਤੋ, 28 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਾਨ ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਵਿਦਿਆਰਥੀਆਂ ਦਾ ਹੌਂਸਲਾ ਵਧਾਉਣ ਲਈ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਪਵਨ ਕੁਮਾਰ ਗੋਇਲ, ਪ੍ਰਧਾਨ ਰਾਕੇਸ਼ ਰੋਮਾਣਾ, ਮੀਤ ਪ੍ਰਧਾਨ ਰਮੇਸ਼ ਵਰਮਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਖ਼ਜ਼ਾਨਚੀ ਅਨਿਲ ਬਾਂਸਲ, ਸਹਿ ਸਕੱਤਰ ਪੰਕਜ ਸਿੰਗਲਾ, ਸਾਲਸੀ ਬੋਰਡ ਦੇ ਚੇਅਰਮੈਨ ਪ੍ਰਸ਼ੋਤਮ ਸਿੰਗਲਾ, ਮੈਂਬਰਜ਼ ਸਾਹਿਲ ਮਿੱਤਲ ਅਤੇ ਦੀਪਾਂਸ਼ੂ ਗੋਇਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਣਾ ਅਤੇ ਪਿ੍ੰਸੀਪਲ ਕੁਸ਼ਮ ਕਲੜਾ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬੱਚਿਆਂ ਦੀ ਸਫਲਤਾ 'ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਗੋਂਦਾਰਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਨੇ ਸਾਲਾਨਾ ਨਤੀਜੇ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।