04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਟਰੈਫਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ <br/>

ਅਜੀਤ ਡੈਸਕ 29-03-2026
ਮੋਗਾ, 28 ਮਾਰਚ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਗੁਰਪ੍ਰੀਤ ਸਿੰਘ ਡੀ. ਐਸ. ਪੀ. ਸਬ ਡਿਵੀਜ਼ਨ ਮੋਗਾ ਅਤੇ ਡੀ.ਐੱਸ.ਪੀ. ਟਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਬਾਬਾ ਵਿਸ਼ਵਕਰਮਾ ਮਿਸਤਰੀ ਮਜ਼ਦੂਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ, ਪੰਜਾਬ ਪੁਲਿਸ ਦੀ ਭਰਤੀ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ | ਏ. ਐਸ. ਆਈ. ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕਰਦਿਆਂ ਟਰੈਫਿਕ ਚਿੰਨ੍ਹਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ, ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋਪਹੀਆਂ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਕਾਗਜਾਤ ਪੂਰੇ ਰੱਖਣ ਸਬੰਧੀ ਜਾਗਰੂਕ ਕੀਤਾ | ਇਸ ਇਸ ਮੌਕੇ ਯੂਨੀਅਨ ਪ੍ਰਧਾਨ ਸੰਤੋਖ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਗਵਾਂ ਯਾਤਰਾ ਅੱਜ ਗੀਤਾ ਭਵਨ ਤੋਂ ਦੁਪਹਿਰ 3 ਵਜੇ ਰਵਾਨਾ ਹੋਵੇਗੀ, ਜਿਸ 'ਚ ਸ਼ਿਵ ਸੈਨਾ ਹਿੰਦੁਸਤਾਨ ਸਮੇਤ ਕਈ ਸੰਗਠਨ ਹੋ... ਅਗਲੀ ਖ਼ਬਰ ਸਾਲ 2026-27 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ ਵਿੱਚ ਦਾਖ਼ਲੇ ਲਈ ਸਿਲੈਕਸ਼ਨ ਟਰਾਇਲਾਂ ਦਾ ਸ਼ਡਿਊਲ ਜਾਰੀ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।