06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਪੀਕਰ ਸੰਧਵਾਂ ਨੇ ਲੋਕ ਮਿਲਣੀ 'ਚ ਸੁਣੀਆਂ ਜਨਤਕ ਸਮੱਸਿਆਵਾਂ <br/>

ਅਜੀਤ ਡੈਸਕ 05-04-2026
ਕੋਟਕਪੂਰਾ, 4 ਅਪ੍ਰੈਲ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ ਨੇੜੇ ਬੀ.ਡੀ.ਪੀ.ਓ.ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਦੌਰਾਨ ਕੋਟਕਪੂਰਾ ਸ਼ਹਿਰ ਨਿਵਾਸੀਆਂ ਸਮੇਤ ਸਮੁੱਚੇ ਹਲਕੇ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਲੋਕਾਂ ਵਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਬਿਨ੍ਹਾਂ ਕਿਸੇ ਝਿਜਕ ਦੇ ਸਰਕਾਰ ਤੱਕ ਪਹੁੰਚਾਉਣ |

ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਆਈਲਟਸ 'ਚੋਂ 8 ਬੈਂਡ ਕੀਤੇ ਹਾਸਿਲ <br/> ਅਗਲੀ ਖ਼ਬਰ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ ਤੋਂ ਰੌਣਕ ਉਡਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।