06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜੈਤੋ 'ਚ ਮੁੱਖ ਮੰਤਰੀ ਦੀ ਫ਼ੇਰੀ ਨੌਜਵਾਨਾਂ 'ਚ ਨਵਾਂ ਉਤਸ਼ਾਹ ਭਰੇਗੀ-ਹਰਸਿਮਰਨ ਮਲਹੋਤਰਾ <br/>

ਅਜੀਤ ਡੈਸਕ 05-04-2026
ਜੈਤੋ, 4 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਵਿਖੇ ਹੋ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਫ਼ੇਰੀ ਨੂੰ ਲੈ ਕੇ ਇਲਾਕੇ ਵਿਚ ਖਾਸ ਕਰਕੇ ਨੌਜਵਾਨਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਮਲਹੋਤਰਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨਾਲ ਨੌਜਵਾਨਾਂ ਵਿਚ ਨਵੀਂ ਉਮੀਦ ਅਤੇ ਜੋਸ਼ ਪੈਦਾ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਫ਼ੇਰੀ ਦੌਰਾਨ ਇਲਾਕੇ ਲਈ ਕਈ ਮਹੱਤਵਪੂਰਨ ਵਿਕਾਸ ਕਾਰਜਾਂ ਦੀਆਂ ਘੋਸ਼ਣਾਵਾਂ ਹੋਣ ਦੀ ਸੰਭਾਵਨਾ ਹੈ | ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਵਿਚ ਵਾਧਾ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਰਗੇ ਮਸਲੇ ਲੋਕਾਂ ਦੀਆਂ ਉਮੀਦਾਂ ਦਾ ਕੇਂਦਰ ਬਣੇ ਹੋਏ ਹਨ | ਹਰਸਿਮਰਨ ਮਲਹੋਤਰਾ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਪ੍ਰਬੰਧਕਾਂ ਵਲੋਂ ਹਰ ਪੱਖ ਦਾ ਖਾਸ ਧਿਆਨ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਨੂੰ ਸੁਣਨ ਲਈ ਵੱਡੀ ਗਿਣਤੀ ਵਿਚ ਆਪਣੇ ਆਪ ਹੀ ਰੈਲੀ ਵਿਚ ਪਹੁੰਚਣਗੇ ਅਤੇ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ | ਇਸ ਮੌਕੇ ਗੋਬਿੰਦਰ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਤਰਵਿੰਦਰ ਸਿੰਘ ਕਿੰਦਾ ਢਿੱਲੋਂ ਸਰਪੰਚ ਕੋਠੇ ਰਾਮਸਰ, ਜਸਵਿੰਦਰ ਸਿੰਘ ਸਰਪੰਚ ਅਜਿੱਤ ਗਿੱਲ, ਗੁਰਸੰਗੀਤ ਸਿੰਘ, ਰਵਿੰਦਰ ਸਿੰਘ ਮੱਲ੍ਹਾ, ਲਾਲੀ ਸੰਧੂ, ਗੁਰਪ੍ਰੀਤ ਸਿੰਘ ਬਰਾੜ, ਰਮਨ ਰਾਮੇਆਣਾ ਅਤੇ ਨਿੱਕਾ ਮਾਨ ਸਮੇਤ ਕਈ ਹੋਰ ਆਗੂਆਂ ਅਤੇ ਵਰਕਰਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਧਾਲੀਵਾਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਕਈ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।