06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 05-04-2026
ਕੋਟਕਪੂਰਾ, 4 ਅਪ੍ਰੈਲ (ਮੋਹਰ ਸਿੰਘ ਗਿੱਲ)-ਸਰਕਾਰੀ ਮਿਡਲ ਸਕੂਲ ਸਰਸੜੀ ਵਿਖੇ ਸਾਲਾਨਾ ਨਤੀਜਾ ਐਲਾਨ ਕਰਨ ਮੌਕੇ ਇਨਾਮ ਵੰਡ ਸਮਾਰੋਹ ਮੁੱਖ ਅਧਿਆਪਕ ਹਰਮਨਦੀਪ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ | ਸਟੇਜ ਸੰਚਾਲਨ ਕਰਦਿਆਂ ਅਧਿਆਪਕਾ ਹਰਪਾਲ ਕੌਰ ਨੇ ਹਾਜ਼ਰ ਕਮੇਟੀ ਮੈਂਬਰਾਂ ਅਤੇ ਮਾਪਿਆਂ ਨੂੰ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਜਮਾਤ ਛੇਵੀਂ ਵਿਚੋਂ ਮਨਸਿਮਰਨ ਕੌਰ ਨੇ ਪਹਿਲਾ, ਹਰਪ੍ਰੀਤ ਕੌਰ ਨੇ ਦੂਜਾ ਅਤੇ ਜਸਨਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜਮਾਤ ਸੱਤਵੀਂ ਵਿਚੋਂ ਪਹਿਲਾ ਸਥਾਨ ਗੁਰਵੀਰ ਕੌਰ, ਦੂਜਾ ਸਥਾਨ ਗੁਰਸਿਮਰਨ ਕੌਰ ਅਤੇ ਤੀਜਾ ਸਥਾਨ ਜੈਸਮੀਨ ਕੌਰ ਨੇ ਪ੍ਰਾਪਤ ਕੀਤਾ | ਖੇਡਾਂ ਦੇ ਖੇਤਰ 'ਚ ਚੰਗੀ ਕਾਰਗੁਜ਼ਾਰੀ ਸਦਕਾ ਜਸਮੀਤ ਸਿੰਘ ਨੇ ਵਿਸ਼ੇਸ਼ ਇਨਾਮ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਹਰਮਨ ਸਿੰਘ, ਮਹਿਕਪ੍ਰੀਤ ਸਿੰਘ, ਤਰਨਵੀਰ ਸਿੰਘ, ਏਕਮ ਸਿੰਘ, ਫ਼ਤਿਹਦੀਪ ਸਿੰਘ, ਪਵਨਪ੍ਰੀਤ ਕੌਰ ਅਤੇ ਰਵਿੰਦਰ ਕੌਰ ਨੂੰ ਵੀ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਇਸ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ, ਕਰਮ ਸਿੰਘ ਚੇਅਰਮੈਨ, ਜਸਵਿੰਦਰ ਕੌਰ ਉਪ ਚੇਅਰਮੈਨ, ਜਗਦੀਪ ਸਿੰਘ ਪੰਚਾਇਤ ਮੈਂਬਰ, ਕਿ੍ਸ਼ਨ ਕੁਮਾਰ, ਅਧਿਆਪਕ ਵਿਕਾਸ ਕੁਮਾਰ ਸਮੇਤ ਪਿੰਡ ਦੇ ਪਤਵੰਤੇ ਸੱਜਣ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਨੂੰ ਲੋਕ ਵਿਕਾਸ ਪੁਰਸ਼ ਵਜੋਂ ਦੇਖ ਰਹੇ ਹਨ : ਡਾ. ਲਛਮਣ ਭਗਤੂਆਣਾ <br/> ਅਗਲੀ ਖ਼ਬਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਧਾਲੀਵਾਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।