06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ ਦੇ ਮੁੱਖ ਮੰਤਰੀ ਨੂੰ ਲੋਕ ਵਿਕਾਸ ਪੁਰਸ਼ ਵਜੋਂ ਦੇਖ ਰਹੇ ਹਨ : ਡਾ. ਲਛਮਣ ਭਗਤੂਆਣਾ <br/>

ਅਜੀਤ ਡੈਸਕ 05-04-2026
ਜੈਤੋ, 4 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਲੋਕ ਵਿਕਾਸ ਪੁਰਸ਼ ਵਜੋਂ ਦੇਖ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੀ ਹੈ ਅਤੇ ਵੱਖ-ਵੱਖ ਖੇਤਰਾਂ ਵਿਚ ਤਰੱਕੀ ਦਰਸਾਈ ਦੇ ਰਹੀ ਹੈ | ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਰੁਜ਼ਗਾਰ ਦੇ ਮੌਕਿਆਂ ਵਿਚ ਹੋ ਰਹੇ ਸੁਧਾਰਾਂ ਨਾਲ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਡਾ. ਭਗਤੂਆਣਾ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਤੇ ਖਾਸ ਕਰਕੇ ਨੌਜਵਾਨ ਵਰਗ ਵਿਚ ਸਰਕਾਰ ਦੀਆਂ ਨੀਤੀਆਂ ਪ੍ਰਤੀ ਉਤਸ਼ਾਹ ਵਧਿਆ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਕਾਬਿਲ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਯੋਗਤਾ ਦੇ ਆਧਾਰ 'ਤੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਚਾਰ ਸਾਲਾਂ 'ਚ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪਹਿਲੀ ਵਾਰ ਐਸਾ ਵੇਖਣ ਨੂੰ ਮਿਲਿਆ ਹੈ ਕਿ ਯੋਗ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਰੁਜ਼ਗਾਰ ਮਿਲ ਰਿਹਾ ਹੈ, ਜਿਸ ਨੂੰ ਨੌਜਵਾਨ ਸਕਾਰਾਤਮਕ ਤਰੀਕੇ ਨਾਲ ਸਵੀਕਾਰ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਵਿਕਾਸ ਪ੍ਰੋਜੈਕਟਾਂ ਰਾਹੀਂ ਪੰਜਾਬ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮੁੱਖ ਮੰਤਰੀ ਨੂੰ ਮਿਲ ਰਿਹਾ ਵੱਡਾ ਸਹਿਯੋਗ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਸਰਕਾਰ ਲੋਕ-ਹਿਤ ਵਿਚ ਕੰਮ ਕਰ ਰਹੀ ਹੈ ਅਤੇ ਵਿਕਾਸ ਦੀ ਰਾਹ 'ਤੇ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ |

ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਜੈਤੋ ਲਈ ਅੱਜ ਦਾ ਦਿਨ ਭਾਗਾਂ ਭਰਿਆ-ਵਿਧਾਇਕ ਅਮੋਲਕ ਸਿੰਘ <br/> ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।