07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹਲਕਾ ਵਿਧਾਇਕ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ <br/>

ਅਜੀਤ ਡੈਸਕ 05-04-2026
ਨੱਥੂਵਾਲਾ ਗਰਬੀ, 4 ਅਪ੍ਰੈਲ (ਨਵਦੀਪ ਸਿੰਘ)-ਪਿੰਡ ਭਲੂਰ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 38.52 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਸਰਕਾਰੀ ਹਾਈ ਸਕੂਲ ਭਲੂਰ ਦੇ ਖੇਡ ਮੈਦਾਨ ਵਿਚ ਬਾਘਾ ਪੁਰਾਣਾ ਤੋਂ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਰੱਖਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਪਿੰਡਾਂ ਦਾ ਨਵੀਨੀਕਰਨ ਕਰਨਾ ਸਾਡੀ ਮੁੱਖ ਤਰਜੀਹ ਹੈ | ਇਸ ਸਮੇਂ ਪਿੰਡ ਦੇ ਸਰਪੰਚ ਅਰਸ਼ਦੀਪ ਸਿੰਘ ਵਿਰਕ, ਗਿੰਦਰ ਸਿੰਘ ਪੰਚ, ਗੁਰਸ਼ਰਨ ਸਿੰਘ ਪੰਚ, ਜਗਰਾਜ ਸਿੰਘ ਪੰਚ, ਸੁਰਜੀਤ ਸਿੰਘ ਅਤੇ ਹੋਰ ਵਿਅਕਤੀ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਲੀਡਰਸ਼ਿਪ ਮੁੱਖ ਮੰਤਰੀ ਬਣਨ ਦੇ ਸੁਪਨੇ ਤਿਆਗ ਕੇ ਕਿਸਾਨਾਂ, ਸਿੱਖਾਂ ਅਤੇ ਪੰਜਾਬੀਆਂ ਦੀ ਨਾਰਾਜ਼ਗੀ ਦੂਰ ਕਰਨ-ਪੀਰ... ਅਗਲੀ ਖ਼ਬਰ ਬਲੌਸਮਜ਼ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਨਵੇਂ ਸੈਸ਼ਨ ਦੀ ਆਰੰਭਤਾ 'ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।