07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪਿੰਡ ਕੋਟਲੀ ਅਬਲੂ ਵਿਖੇ ਭਾਰੀ ਗੜੇਮਾਰੀ-ਕਣਕ ਦੀ ਫ਼ਸਲ ਨੂੰ ਵੱਡਾ ਨੁਕਸਾਨ <br/>

ਅਜੀਤ ਡੈਸਕ 05-04-2026
ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਲੀ ਅਬਲੂ ਵਿਖੇ ਅੱਜ ਸ਼ਾਮ ਮੌਕੇ ਸੰਘਣੀ ਬੱਦਲਵਾਈ ਮਗਰੋਂ ਭਾਰੀ ਗੜ੍ਹੇਮਾਰੀ ਅਤੇ ਵਰਖਾ ਨਾਲ ਕਣਕ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ | ਪਿੰਡ ਦੇ ਕਿਸਾਨ ਗੁਰਲਾਭ ਸਿੰਘ ਸੰਧੂ, ਜਗਦੀਪ ਸਿੰਘ ਅਤੇ ਬਲਤੇਜ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਚਾਨਕ ਭਾਰੀ ਗੜ੍ਹੇਮਾਰੀ ਨੇ ਕਿਸਾਨਾਂ ਦੀ ਕਣਕ ਦੀ ਫਸਲ ਨੂੰ ਤਬਾਹ ਕਰ ਦਿੱਤਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ | ਕਈ ਦਿਨਾਂ ਤੋਂ ਮੌਸਮ ਦੀ ਚੱਲ ਰਹੀ ਖਰਾਬੀ ਕਾਰਨ ਕਿਸਾਨ ਬਹੁਤ ਚਿੰਤਾ ਵਿਚ ਹਨ ਅਤੇ ਕਣਕ ਦੀ ਪੱਕੀ ਹੋਈ ਫ਼ਸਲ ਨੂੰ ਹੁਣ ਕੁਦਰਤ ਦੀ ਮਾਰ ਪੈ ਰਹੀ ਹੈ ਅਤੇ ਆਏ ਦਿਨ ਮੀਂਹ ਅਤੇ ਹਨੇਰੀ ਤੋਂ ਇਲਾਵਾ ਕਈ ਇਲਾਕਿਆਂ ਵਿਚ ਗੜ੍ਹੇਮਾਰੀ ਨੇ ਵੱਡਾ ਨੁਕਸਾਨ ਕਰ ਦਿੱਤਾ ਹੈ | ਇਸ ਤੋਂ ਇਲਾਵਾ ਸਰ੍ਹੋਂ ਦੀ ਫਸਲ ਵੀ ਨੁਕਸਾਨੀ ਗਈ ਹੈ |

ਪਿਛਲੀ ਖ਼ਬਰ ਮੁੱਖ ਮੰਤਰੀ ਜੈਤੋ 'ਚ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ-ਵਿਧਾਇਕ ਅਮੋਲਕ ਸਿੰਘ <br/... ਅਗਲੀ ਖ਼ਬਰ ਡਾਕਟਰ ਮੇਜਰ ਸਿੰਘ ਗੱਗੜ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।