07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੰਜਗਰਾੲੀਂ ਕਲਾਂ ਦੇ ਸਰਕਾਰੀ ਸਕੂਲ ਦੀ ਮੈਰਿਟ 'ਚ ਆਉਣ ਵਾਲੀ ਵਿਦਿਆਰਥਣ ਸਨਮਾਨਿਤ

ਅਜੀਤ ਡੈਸਕ 14-04-2026
ਪੰਜਗਰਾੲੀਂ ਕਲਾਂ, 13 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀ ਹਾਸਿਲ ਕਰਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾੲੀਂ ਕਲਾਂ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ ਪੰਜਾਬ ਮੈਰਿਟ ਸੂਚੀ ਵਿਚ 15ਵਾਂ ਸਥਾਨ ਹਾਸਿਲ ਕੀਤਾ | ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਪਿ੍ੰਸੀਪਲ ਦੀਪਕ ਸਿੰਘ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣ ਦੇ ਸਨਮਾਨ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਦੀਪਕ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਆਪਣੀ ਮਿਹਨਤ ਦੇ ਬਲਬੂਤੇ 600 ਵਿਚੋਂ 585 ਅੰਕ ਹਾਸਿਲ ਕਰਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸੂਬੇ ਭਰ 'ਚ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਜਿੱਥੇ ਮਨਪ੍ਰੀਤ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ , ਉੱਥੇ ਉਸਨੂੰ 5000 ਰੁਪਏ ਨਗਦ ਇਨਾਮ ਦੇਣ ਦਾ ਐਲਾਨ ਕੀਤਾ | ਜਮਾਤ ਦੀ ਇੰਚਾਰਜ ਪੂਜਾ ਰਾਣੀ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਹੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ ਤੇ ਸਕੂਲ ਦਾ ਨਤੀਜਾ ਸੌਂ ਫ਼ੀਸਦੀ ਰਿਹਾ ਹੈ | ਸਮਾਗਮ ਦਾ ਮੰਚ ਸੰਚਾਲਨ ਹਿੰਦੀ ਅਧਿਆਪਕ ਜਸਵਿੰਦਰ ਸਿੰਘ ਪੁਰਬਾ ਨੇ ਕੀਤਾ | ਇਸ ਮੌਕੇ ਲੈਕਚਰਾਰ ਸੰਦੀਪ ਕੁਮਾਰੀ, ਜਸਵਿੰਦਰ ਸਿੰਘ ਸਿੱਧੂ, ਸੰਦੀਪ ਸਿੰਗਲਾ, ਜਸਵਿੰਦਰ ਕੌਰ, ਨਿਸ਼ਾ ਪੁਲਾਨੀ, ਰਾਜਵੰਤ ਕੌਰ, ਖੁਸ਼ਪ੍ਰੀਤ ਕੌਰ, ਵਰਿੰਦਰ ਕੌਰ, ਸਤਵੀਰ ਕੌਰ, ਹਰਪ੍ਰੀਤ ਕੌਰ, ਸੁਖਵੀਰ ਸਿੰਘ, ਆਸ਼ੂ ਸ਼ਾਰਧਾ, ਸੁਖਦੀਪ ਕੌਰ ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਮਾਊਾਟ ਲਿਟਰਾ ਜੀ ਸਕੂਲ 'ਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।