07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਿਵਲ ਸਰਜਨ ਵਲੋਂ ਪੀ. ਸੀ. ਐਂਡ ਪੀ. ਐੱਨ. ਡੀ. ਟੀ. ਸੰਬੰਧੀ ਡਾਕਟਰਾਂ ਨਾਲ ਮੀਟਿੰਗ

ਅਜੀਤ ਡੈਸਕ 14-04-2026
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਨੂੰ ਜ਼ਿਲ੍ਹੇ 'ਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਡਾ. ਕੁਲਤਾਰ ਸਿੰਘ ਰਾਏ ਸਾਹਿਬ ਜ਼ਿਲ੍ਹਾ ਕੋਆਰਡੀਨੇਟਰ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਤੇ ਗੁਰਪ੍ਰੀਤ ਸਿੰਘ ਪੀ.ਏ. ਹਾਜ਼ਰ ਹੋਏ | ਮੀਟਿੰਗ 'ਚ ਸਿਹਤ ਵਿਭਾਗ ਵਲੋਂ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ 'ਤੇ ਵਿਚਾਰ ਕੀਤਾ ਗਿਆ ਤੇ ਅਲਟਰਾਸਾਊਾਡ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਲਈ ਰੀਨਿਊਲ ਕਰਨ ਦੀਆਂ ਗਾਈਡਲਾਈਨਾਂ ਬਾਰੇ ਦੱਸਿਆ ਗਿਆ | ਮੀਟਿੰਗ ਵਿਚ ਡਾ. ਸੁਨੀਲ ਬਾਂਸਲ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅਲਟਰਾਸਾਊਾਡ ਸੈਂਟਰਾਂ ਦੀ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਹੈ | ਉਨ੍ਹਾਂ ਸਮੂਹ ਅਲਟਰਾਸਾਊਾਡ ਸੈਂਟਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਦੀ ਪਾਲਣਾ ਕਰਨੀ ਯਕੀਨੀ ਬਨਾਉਣ | ਜੇਕਰ ਕੋਈ ਅਲਟਰਾਸਾਊਾਡ ਸੈਂਟਰ ਐਕਟ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਸ ਸੈਂਟਰ ਦੀ ਰਜਿਸਟ੍ਰੇਸ਼ਨ ਰੱਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਡਾ. ਸੁਨੀਲ ਬਾਂਸਲ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ | ਇਸ ਐਕਟ ਨੂੰ ਲਾਗੂ ਕਰਨ ਲਈ ਆਮ ਲੋਕਾਂ ਦੇ ਸਹਿਯੋਗ ਦੀ ਵੀ ਜ਼ਰੂਰਤ ਹੈ |
ਪਿਛਲੀ ਖ਼ਬਰ ਵਾਤਾਵਰਨ ਨੂੰ ਬਚਾਉਣ ਲਈ ਸਾਬਕਾ ਸੈਨਿਕ ਕਰਨਗੇ ਉਪਰਾਲਾ-ਗੰਧੜ ਅਗਲੀ ਖ਼ਬਰ ਟਰਾਂਸਫ਼ਾਰਮਰਾਂ 'ਚੋਂ ਤਾਂਬਾ, ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।