07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 14-04-2026
ਫ਼ਰੀਦਕੋਟ, 13 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਵਿਸਾਖੀ ਦੇ ਪਾਵਨ ਦਿਹਾੜੇ ਨੂੰ ਮਨਾਉਣ ਲਈ ਸਕੂਲ 'ਚ ਖਾਸ ਸਵੇਰ ਦੀ ਸਭਾ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਨੇ ਬੜੇ ਚਾਅ ਨਾਲ ਭਾਗ ਲਿਆ | ਅਧਿਆਪਕਾ ਰੂਹੀ ਮਿੱਤਲ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਇਤਿਹਾਸਕ ਮਹੱਤਤਾ ਬਾਰੇ ਚਾਨਣਾ ਪਾਇਆ | ਬੱਚਿਆਂ ਨੇ ਪੰਜਾਬੀ ਵਿਰਸੇ ਨਾਲ ਸਬੰਧਿਤ ਲੋਕ ਬੋਲੀਆਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਸੋਹਣੀ ਝਲਕ ਪੇਸ਼ ਕੀਤੀ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਰੰਗ ਭਰਨ, ਕਵਿਤਾਵਾਂ, ਪਾੜੋ ਤੇ ਚਿਪਕਾਓ, ਪ੍ਰਸ਼ਨੌਤਰੀ ਆਦਿ ਮੁਕਾਬਲੇ ਕਰਵਾਏ ਗਏ | ਜਿਨ੍ਹਾਂ 'ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਪਿ੍ੰਸੀਪਲ/ਡਾਇਰੈਕਟਰ ਡਾ. ਐਸ. ਐਸ. ਬਰਾੜ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਿਸਾਖੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਾਡੀ ਅਮੀਰ ਵਿਰਾਸਤ ਤੇ ਕਿਸਾਨੀ ਸੱਭਿਆਚਾਰ ਦਾ ਪ੍ਰਤੀਕ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਤੇ ਤਿਉਹਾਰਾਂ ਦੀ ਮਹੱਤਤਾ ਨੂੰ ਸਮਝਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਕੁਦਰਤੀ ਕਰੋਪੀਆਂ ਦੇ ਵਾਰ-ਵਾਰ ਸ਼ਿਕਾਰ ਹੋ ਰਹੇ ਪਿੰਡ ਗੰਧੜ ਦੀ ਦਰਦ ਭਰੀ ਗਾਥਾ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਖ਼ਾਲਸਾ ਮਿਡਲ ਸਕੂਲ ਦਾ 8ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।