07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਰੋਇਲ ਕਾਨਵੈਂਟ ਸਕੂਲ ਦੋਦਾ ਵਿਖੇ 8ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 14-04-2026
ਦੋਦਾ, 13 ਅਪ੍ਰੈਲ (ਰਵੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਗਏ 8ਵੀਂ ਜਮਾਤ ਦੇ ਨਤੀਜੇ 'ਚ ਰੋਇਲ ਕਾਨਵੈਂਟ ਸਕੂਲ ਪਿੰਡ ਦੋਦਾ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰ੍ਰਸੀਪਲ ਬਲਰਾਜ ਸਿੰਘ ਭੁੱਲਰ ਨੇ ਦੱਸਿਆ ਕਿ ਖੁਸ਼ਪ੍ਰੀਤ ਕੌਰ ਪੁੱਤਰੀ ਹਰਪਿੰਦਰ ਸਿੰਘ ਨੇ 94 ਫ਼ੀਸਦੀ, ਨੂਰਵੀਰ ਕੌਰ ਪੁੱਤਰੀ ਮੰਗਾ ਸਿੰਘ ਨੇ 88 ਫ਼ੀਸਦੀ, ਜੈਦੀਪ ਸਿੰਘ ਪੁੱਤਰ ਸੁਖਜੀਤ ਸਿੰਘ ਨੇ 87 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਹਾਸਿਲ ਕੀਤਾ, ਜਦਕਿ ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕੀਤੇ | ਪਿ੍ੰ੍ਰਸੀਪਲ ਬਲਰਾਜ ਸਿੰੰਘ ਤੇ ਸਟਾਫ਼ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਖੇ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਦੋਦਾ ਵਿਖੇ ਵਿਸਾਖੀ ਮੇਲੇ ਮੌਕੇ ਕਬੱਡੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।