07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਨਸ਼ੇ ਦੀ ਵੱਧ ਮਾਤਰਾ ਦੇ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ 'ਚ ਇਕ 'ਤੇ ਮੁਕੱਦਮਾ ਦਰਜ

ਅਜੀਤ ਡੈਸਕ 14-04-2026
ਬਠਿੰਡਾ, 13 ਅਪ੍ਰੈਲ (ਵੀਰਪਾਲ ਸਿੰਘ)-ਨਸ਼ੇ ਦੀ ਵੱਧ ਡੋਜ਼ ਦੇ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਕਾਲਾ ਰਾਮ ਪੁੱਤਰ ਸੂਰਜ ਰਾਮ ਵਾਸੀ ਜਨਤਾ ਨਗਰ ਬਠਿੰਡਾ ਵਲੋਂ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਲੜਕਾ ਭੌਂਦੂ ਜੋ ਕਿ ਨਸ਼ੇ ਕਰਨ ਦਾ ਆਦੀ ਹੋਣ ਕਰਕੇ ਘਰੋਂ ਬਾਹਰ ਰਹਿਣ ਦਾ ਆਦੀ ਬਣ ਗਿਆ, ਕਿਸੇ ਅਣਪਛਾਤੇ ਵਿਅਕਤੀ ਵਲੋਂ ਭੌਂਦੂ ਦੇ ਨਸ਼ੇ ਦੀ ਵੱਧ ਡੋਜ਼ (ਮਾਤਰਾ) ਵਾਲਾ ਟੀਕਾ ਲਗਾ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ | ਪੁਲਿਸ ਵਲੋਂ ਸ਼ਿਕਾਇਤ ਕਰਤਾ ਮਿ੍ਤਕ ਦੇ ਪਿਤਾ ਕਾਲਾ ਰਾਮ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ 'ਤੇ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਹੈ |

ਪਿਛਲੀ ਖ਼ਬਰ ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਖੇ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।