07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜੇ. ਐੱਨ. ਜੇ. ਡੀ. ਏ. ਵੀ. ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 14-04-2026
ਗਿੱਦੜਬਾਹਾ, 13 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰ. ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਵਿਸਾਖੀ ਦੇ ਤਿਉਹਾਰ ਨਾਲ ਸੰਬੰਧਿਤ ਰਵਾਇਤੀ ਪਹਿਰਾਵੇ ਦਾ ਮੁਕਾਬਲਾ ਕਰਵਾਇਆ ਗਿਆ | ਛੋਟੇ-ਛੋਟੇ ਬੱਚੇ ਰੰਗ-ਬਿਰੰਗੇ ਰਵਾਇਤੀ ਪਹਿਰਾਵੇ 'ਚ ਸਜੇ ਹੋਏ ਸਨ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਸ ਤਿਉਹਾਰ ਦੇ ਇਤਿਹਾਸਕ ਤੇ ਸੱਭਿਆਚਾਰਕ ਪਿਛੋਕੜ ਸੰਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਸਤਿਕਾਰ ਨਾਲ ਮਨਾਉਣੇ ਚਾਹੀਦੇ ਹਨ | ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਸ਼ਬਦ, ਕਵਿਤਾਵਾਂ ਗਾ ਕੇ ਤੇ ਇਸ ਤਿਉਹਾਰ ਦੀ ਮਹੱਤਤਾ ਨੂੰ ਉਜ਼ਾਗਰ ਕਰਦੇ ਭਾਸ਼ਣ ਆਦਿ ਨਾਲ ਸਭ ਦੇ ਮਨ ਨੂੰ ਮੋਹ ਲਿਆ | ਇਸ ਤਿਉਹਾਰ ਨਾਲ ਸੰਬੰਧਿਤ ਵੀਡੀਓ ਆਦਿ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਦਿਖਾ ਕੇ ਉਨ੍ਹਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦਾ ਯਤਨ ਕੀਤਾ ਗਿਆ |
ਪਿਛਲੀ ਖ਼ਬਰ ਸ੍ਰੀ ਚੈਤੰਨਿਆ ਟੈਕਨੋ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।