08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 23 ਤੱਕ ਕਰਵਾਈ ਜਾਵੇਗੀ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 14-04-2026
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਤਿੰਨ ਨਗਰ ਕੌਂਸਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਨਗਰ ਪੰਚਾਇਤ ਬਰੀਵਾਲਾ ਵਿਚ ਭਾਰਤ ਚੋਣ ਕਮਿਸ਼ਨ ਕੋਲ ਉਪਲਬਧ ਤਾਜ਼ਾ ਵੋਟਰ ਸੂਚੀਆਂ ਦੇ ਆਧਾਰ 'ਤੇ ਅਤੇ ਲੋਕਲ ਗਵਰਨਮੈਂਟ ਵਿਭਾਗ ਵਲੋਂ ਅੰਤਿਮ ਕੀਤੀ ਗਈ ਹੱਦਬੰਦੀ ਨੂੰ ਧਿਆਨ ਵਿਚ ਰੱਖਦਿਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਨਗਰ ਪੰਚਾਇਤ ਬਰੀਵਾਲਾ ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਂਅ ਤੇ ਵੇਰਵੇ ਦੀ ਪੁਸ਼ਟੀ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ 'ਤੇ ਜਾਰੀ ਹੋਣ ਵਾਲੀ ਡਰਾਫ਼ਟ ਵੋਟਰ ਸੂਚੀ ਵਿਚ ਕਰ ਲੈਣ | ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ ਕਾਨੂੰਨੀ ਤੌਰ 'ਤੇ 7 ਦਿਨਾਂ ਦੀ ਮਿਆਦ ਨਿਰਧਾਰਤ ਕੀਤੀ ਗਈ ਹੈ, ਜੋ ਕਿ 17 ਅਪ੍ਰੈਲ ਤੋਂ 23 ਅਪ੍ਰੈਲ 2026 (ਦੋਵੇਂ ਦਿਨ ਸਮੇਤ) ਤੱਕ ਰਹੇਗੀ | ਵੋਟਰ ਰਜਿਸਟ੍ਰੇਸ਼ਨ ਨੂੰ ਉਤਸਾਹਿਤ ਕਰਨ ਲਈ 20 ਤੇ 21 ਅਪ੍ਰੈਲ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ 2026 ਤੱਕ ਕਰ ਦਿੱਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 5 ਮਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਤੇ ਇਹ ਜ਼ਿਲ੍ਹੇ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੋਵੇਗੀ | ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯੋਗਤਾ 23 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ | ਇਸ ਤਾਰੀਕ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹਰ ਵਿਅਕਤੀ ਵੋਟਰ ਵਜੋਂ ਦਰਜ ਹੋਣ ਲਈ ਯੋਗ ਹੋਵੇਗਾ | ਦਾਅਵੇ ਤੇ ਇਤਰਾਜ਼ ਦਾਇਰ ਕਰਨ ਲਈ ਫਾਰਮ (ਫਾਰਮ-7, 8 ਤੇ 9) ਸੰਬੰਧਿਤ ਐੱਸ.ਡੀ.ਐੱਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਉਪਲਬਧ ਹੋਣਗੇ |
ਪਿਛਲੀ ਖ਼ਬਰ ਭਾਜਪਾ ਦਮਦਮਾ ਸਾਹਿਬ ਵਿਖੇ ਲਗਾਏਗੀ ਲੰਗਰ ਤੇ ਸਿਹਤ ਕੈਂਪ ਅਗਲੀ ਖ਼ਬਰ ਗੜੇਮਾਰੀ ਵਾਲੇ ਖੇਤਾਂ 'ਚ ਕਣਕ ਮੁੜ ਉੱਗਣੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।