06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਿੰਡ ਪੱਕੀ ਟਿੱਬੀ, ਕਬਰਵਾਲਾ ਤੇ ਗੁਰੂਸਰ ਯੋਧਾ 'ਚ ਅੱਗ ਨਾਲ ਹੋਏ ਨੁਕਸਾਨ ਦਾ ਅਮੀਤ ਸਿੰਘ ਖੁੱਡੀਆਂ ਨੇ ਲਿਆ ਜਾਇਜ਼ਾ

ਅਜੀਤ ਡੈਸਕ 19-04-2026
ਮਲੋਟ, 18 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪਿੰਡ ਪੱਕੀ ਟਿੱਬੀ, ਕਬਰਵਾਲਾ ਅਤੇ ਗੁਰੂਸਰ ਯੋਧਾ ਵਿਚ ਅੱਗ ਲੱਗਣ ਕਾਰਨ ਕਰੀਬ 250 ਏਕੜ ਵਿਚ ਖੜੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਕਿਸਾਨਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਅੱਗ ਬਿਜਲੀ ਦੀ ਸਪਾਰਕ ਕਾਰਨ ਲੱਗੀ ਦੱਸੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ | ਅਮੀਤ ਸਿੰਘ ਖੁੱਡੀਆਂ ਵਲੋਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਅਤੇ ਸੰਬੰਧਿਤ ਵਿਭਾਗਾਂ ਨੂੰ ਨੁਕਸਾਨ ਦਾ ਅੰਦਾਜ਼ਾ ਲਗਾ ਕੇ ਤੁਰੰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ | ਉਨ੍ਹਾਂ ਅੱਗ ਤੋਂ ਬਚਾਅ ਲਈ ਭਵਿੱਖ ਵਿਚ ਹੋਰ ਪ੍ਰਬੰਧ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ | ਇਸ ਮੌਕੇ ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਸਿੱਧੂ, ਨਾਇਬ ਤਹਿਸੀਲਦਾਰ ਮਲੋਟ ਹਰਪ੍ਰੀਤ ਕੌਰ, ਵਰਿੰਦਰ ਸਿੰਘ ਪਟਵਾਰੀ, ਅਕਾਸ਼ਦੀਪ ਕੰਬੋਜ ਪਟਵਾਰੀ, ਅੰਗਰੇਜ ਸਿੰਘ, ਬਖਸ਼ੀਸ਼ ਸਿੰਘ, ਸੁਖਦੇਵ ਸਿੰਘ, ਗੁਰਲਾਲ ਸਿੰਘ, ਬੁੱਧ ਸਿੰਘ, ਜਸਪਾਲ ਸਿੰਘ, ਗੋਲਡੀ, ਲਵਜੀਤ ਸਿੰਘ ਅਤੇ ਪੀ.ਏ ਲਵਪ੍ਰੀਤ ਚਨੂੰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 110 ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਣਾਏ <br/> ਅਗਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।