06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਣਕ ਦੀ ਖਰੀਦ ਸੰਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

ਅਜੀਤ ਡੈਸਕ 19-04-2026
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਢਿੱਲੋਂ)-ਪੰਜਾਬ ਦੇ ਖ਼ੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸ਼ਾਮ ਮੌਕੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਅਨਾਜ ਮੰਡੀਆਂ ਵਿਚ ਪੰਜਾਬ ਸਰਕਾਰ ਵਲੋਂ ਖਰੀਦ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਪੂਰੀ ਤਰ੍ਹਾਂ ਫ਼ਿਕਰਮੰਦ ਹਨ ਅਤੇ ਪੰਜਾਬ ਸਰਕਾਰ ਵਲੋਂ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਅਤੇ ਕਣਕ ਦੇ ਦਾਣਿਆਂ 'ਤੇ ਪਏ ਅਸਰ ਸਬੰਧੀ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਤੋਂ ਖਰੀਦ ਮਾਪਦੰਡਾਂ ਵਿਚ ਢਿੱਲ ਦੇਣ ਸਬੰਧੀ ਲਿਖਿਆ ਗਿਆ ਸੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ 'ਚ ਕਣਕ ਦੇ ਖਰੀਦ ਮਾਪਦੰਡਾਂ ਵਿਚ ਢਿੱਲ ਦੇਣ ਦਾ ਫ਼ੈਸਲਾ ਲਿਆ ਗਿਆ ਹੈ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਦੇ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਦੀ ਮੌਤ, ਦੂਜਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।