06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਦੇ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 19-04-2026
ਜੈਤੋ, 18 ਅਪ੍ਰੈਲ (ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਗੰਗਸਰ (ਜੈਤੋ) ਦੇ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਦੱਸਿਆ ਕਿ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਹੀ ਸ਼ਾਨਦਾਰ ਆਉਂਦਾ ਹੈ ਇਸ ਵਾਰ ਵੀ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀਆਂ ਵਿਦਿਆਰਥਣਾਂ ਜਸਮੀਤ ਕੌਰ ਅਤੇ ਤਿਮਸਪ੍ਰੀਤ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਪ੍ਰਭਜੋਤ ਕੌਰ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸਹਿਜਪ੍ਰੀਤ ਸਿੰਘ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਗਿਆ | ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਇਨ੍ਹਾਂ ਦੇ ਮਾਪਿਆਂ ਨੂੰ ਪਿ੍ੰਸੀਪਲ ਵਲੋਂ ਮੁਬਾਰਕਾਂ ਦਿੱਤੀਆਂ | ਪਿ੍ੰਸੀਪਲ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਸਕੂਲ ਅਧਿਆਪਕਾਂ ਦੀ ਕਰਵਾਈ ਜਾਂਦੀ ਮਿਹਨਤ ਅਤੇ ਆਪਣੀ ਪੜਾਈ ਪ੍ਰਤੀ ਰੁਚੀ ਅਤੇ ਲਗਨ ਕਰਕੇ ਹੀ ਚੰਗੇ ਅੰਕ ਪ੍ਰਾਪਤ ਕੀਤੇ ਹਨ | ਸ਼ਾਨਦਾਰ ਨਤੀਜੇ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ ਪਿ੍ੰਸੀਪਲ ਵਲੋਂ ਸਪੈਸ਼ਲ ਅਸੈਂਬਲੀ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਰਿਹਾ |
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਓਵਰਬਿ੍ਜ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ ਅਗਲੀ ਖ਼ਬਰ ਕਣਕ ਦੀ ਖਰੀਦ ਸੰਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।