24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਅਜੀਤ ਡੈਸਕ 09-05-2026
ਜੈਤੋ, 8 ਮਈ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਭਰ ਦੇ ਫ਼ਰਦ ਕੇਂਦਰਾਂ ਵਿਚ ਕੰਮ ਕਰ ਰਹੇ ਕੰਪਿਊਟਰ ਆਪ੍ਰੇਟਰਾਂ ਦੀ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਹੜਤਾਲ ਕਾਰਨ ਸਬ ਡਵੀਜਨ ਜੈਤੋ 'ਚ ਲੋਕਾਂ ਨੂੰ ਫ਼ਰਦਾਂ, ਇੰਤਕਾਲਾਂ ਅਤੇ ਮਾਲ ਮਹਿਕਮੇ ਨਾਲ ਸਬੰਧਿਤ ਹੋਰ ਕੰਮਾਂ ਲਈ ਤਹਿਸੀਲਾਂ ਵਿਚ ਆਏ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ | ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਫ਼ਰਦ ਕੇਂਦਰਾਂ ਵਿਚ ਇਸ ਵੇਲੇ ਕਰੀਬ 807 ਤੋਂ ਵੱਧ ਡਾਟਾ ਐਂਟਰੀ ਆਪ੍ਰੇਟਰ ਅਤੇ ਸੇਵਾਦਾਰ ਪਿਛਲੇ 15 ਤੋਂ 18 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਹੁਣ ਪੰਜਾਬ ਸਰਕਾਰ ਵਲੋਂ ਫ਼ਰਦ ਕੇਂਦਰਾਂ ਲਈ ਮੈਨਪਾਵਰ ਮੁਹੱਈਆ ਕਰਵਾਉਣ ਸਬੰਧੀ ਜਾਰੀ ਕੀਤੇ ਨਵੇਂ ਟੈਂਡਰ ਵਿਚ ਸਿਰਫ਼ 674 ਕਰਮਚਾਰੀਆਂ ਦੀ ਲੋੜ ਦਰਸਾਈ ਗਈ ਹੈ | ਇਸ ਕਾਰਨ ਕਰੀਬ 133 ਆਪ੍ਰੇਟਰਾਂ ਅਤੇ ਸੇਵਾਦਾਰਾਂ ਦੀਆਂ ਸੇਵਾਵਾਂ ਖ਼ਤਮ ਹੋਣ ਦਾ ਖ਼ਤਰਾ ਬਣ ਗਿਆ ਹੈ | ਆਪ੍ਰੇਟਰਾਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਨੌਕਰੀ ਨਾਲ ਜੁੜੀ ਹੋਈ ਹੈ | ਜੇਕਰ ਉਨ੍ਹਾਂ ਨੂੰ ਨੌਕਰੀ ਤੋਂ ਹਟਾਇਆ ਗਿਆ ਤਾਂ ਉਨ੍ਹਾਂ ਦਾ ਭਵਿੱਖ ਹਨ੍ਹੇਰੇ ਵਿਚ ਚਲਾ ਜਾਵੇਗਾ | ਇਸ ਤੋਂ ਇਲਾਵਾ ਜ਼ਿਲ੍ਹਾ ਤਰਨਤਾਰਨ ਦੇ ਫ਼ਰਦ ਕੇਂਦਰ ਕਰਮਚਾਰੀ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਦੀ ਬਰਖਾਸਤਗੀ ਦਾ ਮਾਮਲਾ ਵੀ ਹੜਤਾਲ ਦਾ ਮੁੱਖ ਕਾਰਨ ਬਣਿਆ ਹੋਇਆ ਹੈ | ਇਸ ਮੌਕੇ ਪਟਵਾਰ ਯੂਨੀਅਨ ਤਹਿਸੀਲ ਜੈਤੋ ਦੇ ਪ੍ਰਧਾਨ ਪੁਨੀਤ ਨੇ ਕਿਹਾ ਕਿ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਅਤੇ ਸਾਡੇ ਸਾਥੀ ਲਵਪ੍ਰੀਤ ਸਿੰਘ ਨੂੰ ਬਹਾਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਲਖਵਿੰਦਰ ਸਿੰਘ, ਸੁਪਰਵਾਈਜ਼ਰ ਰਾਮਪ੍ਰੀਤ ਸਿੰਘ ਬੁਰਜ ਰਹੀਕਾ, ਸੰਦੀਪ ਸਿੰਘ, ਸੁਰਿੰਦਰ ਸਿੰਘ, ਬਹਾਦਰ ਸਿੰਘ, ਅਨੀਤਾ ਰਾਣੀ ਤੋਂ ਇਲਾਵਾ ਯੂਨੀਅਨ ਆਗੂਆਂ ਨੇ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦੀ ਗੱਲੀ ਕਹੀ |
ਪਿਛਲੀ ਖ਼ਬਰ ਕੋਟਕਪੂਰਾ 'ਚ 'ਸ਼ੁਕਰਾਨਾ ਯਾਤਰਾ' ਦਾ ਹਜ਼ਾਰਾਂ ਵਰਕਰਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਫ਼ਰੀਦਕੋਟ ਸ਼ਹਿਰ 'ਚ ਲੱਗੇ ਹਰ ਪਾਸੇ ਕੂੜੇ ਦੇ ਢੇਰ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।