23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਜ਼ਿਲ੍ਹਾ ਜਥੇਬੰਦੀ 'ਚ ਮਿਹਨਤੀ ਵਰਕਰਾਂ ਨੂੰ ਥਾਂ ਦਿੱਤੀ ਜਾਵੇਗੀ-ਕੋਟ ਸੁਖੀਆ, ਲਾਲੀ ਬਾਦਲ

ਅਜੀਤ ਡੈਸਕ 09-05-2026
ਪੰਜਗਰਾੲੀਂ ਕਲਾਂ, 8 ਮਈ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਆਪਣੇ ਵਰਕਰਾਂ ਦੀ ਕਦਰ ਕੀਤੀ ਹੈ ਜਿਸ ਕਰਕੇ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪਾਰਟੀ ਦੀ ਤਰੱਕੀ ਲਈ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਐਸ.ਸੀ. ਵਿੰਗ (ਦਿਹਾਤੀ) ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ ਜਿਸ ਵਿਚ ਮਿਹਨਤੀ ਵਰਕਰਾਂ ਨੂੰ ਪ੍ਰਮੁੱਖ ਥਾਂ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ (ਐਸ.ਸੀ.ਵਿੰਗ ਦਿਹਾਤੀ) ਸੁਖਵਿੰਦਰ ਸਿੰਘ ਸੁੱਖਾ ਕੋਟ ਸੁਖੀਆ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ ਵਲੋਂ ਪੰਜਗਰਾੲੀਂ ਕਲਾਂ ਵਿਖੇ ਵਰਕਰਾਂ ਦੀ ਗ਼ੈਰ-ਰਸਮੀ ਮਿਲਣੀ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤ ਲਈ ਤਿੰਨ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਨਾਲ ਗੱਲਬਾਤ ਕਰਨ ਉਪਰੰਤ ਜਲਦੀ ਹੀ ਸੂਚੀ ਜਾਰੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਦਾ ਹੋਕਾ ਦੇ ਬਣੀ ਸਰਕਾਰ ਹੁਣ ਖਾਸ ਬਣ ਚੁੱਕੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਇਸ ਆਮ ਤੋਂ ਖਾਸ ਬਣੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਜਲਦੀ ਹੀ ਲੋਕਾਂ ਦੇ ਸਾਹਮਣੇ ਨਸ਼ਰ ਕਰੇਗਾ | ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਦਲ ਸਿੰਘ ਬਰਾੜ, ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਬਰਾੜ ਢਿੱਲਵਾਂ, ਅਮਰਜੀਤ ਸਿੰਘ ਜੀਤਾ ਮਾੜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਰਮਨਦੀਪ ਸਿੰਗਲਾ ਨੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਪੰਜਾਬ ਦੇ ਸਕੂਲਾਂ 'ਚ 11 ਮਈ ਨੂੰ 'ਨੈਸ਼ਨਲ ਟੈਕਨਾਲੋਜੀ ਦਿਵਸ' ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।