21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਔਰਤਾਂ ਕਾਬੂ

ਅਜੀਤ ਡੈਸਕ 09-05-2026
ਬਾਜਾਖਾਨਾ, 8 ਮਈ (ਜਗਦੀਪ ਸਿੰਘ ਗਿੱਲ)-ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਆਹੁਤਾ ਅÏਰਤਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਜੈਤੋ ਥਾਣਾ ਦੇ ਐਸ.ਆਈ. ਸਿਕੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਗਸ਼ਤ ਦÏਰਾਨ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਛੱਜਘਾੜਾ ਮੁਹੱਲਾ ਜੈਤੋ ਦੀਆਂ ਤਿੰਨ ਵਿਆਹੁਤਾ ਅÏਰਤਾਂ ਨਸ਼ੀਲੀਆਂ ਗੋਲੀਆਂ ਵਿਚ ਚਿੱਟਾ ਮਿਲਾਵਟ ਕਰਕੇ ਵੇਚਣ ਦੀਆਂ ਆਦੀ ਹਨ ¢ ਪੁਲਿਸ ਪਾਰਟੀ ਨੇ ਮੁਖਬਰ ਦੀ ਸੂਚਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਔਰਤਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਬਾਜਾਖਾਨਾ ਥਾਣਾ ਦੇ ਏ.ਐਸ.ਆਈ ਜਸਵੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦÏਰਾਨ ਰਾਸ਼ਟਰੀ ਰਾਜ ਮਾਰਗ ਨੰਬਰ 54 'ਤੇ ਸਥਿਤ ਪਿੰਡ ਰੋਮਾਣਾ ਅਜੀਤ ਸਿੰਘ ਨੇੜੇ ਕੁਲਦੀਪ ਸਿੰਘ ਪੁੱਤਰ ਜੱਗਾ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਬਾਜਾਖਾਨਾ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉੁਸ ਕੋਲੋਂ 40 ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ |
ਪਿਛਲੀ ਖ਼ਬਰ ਨਰੇਗਾ ਕੰਮਾਂ ਵਿਚ ਵਿਤਕਰੇਬਾਜ਼ੀ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਵਲੋਂ ਫ਼ਸਲੀ ਕਰਜ਼ੇ ਦੀ ਵਧੀ ਸੀਮਾ 'ਤੇ ਰੋਕ ਲਗਾਉਣ ਦੇ ਫ਼ੈਸਲੇ 'ਤੇ ਚਿੰਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।