21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹਰੀਨੌਂ ਦੀਆਂ ਦਸਮੇਸ਼ ਵਿੱਦਿਅਕ ਸੰਸਥਾਵਾਂ 'ਚ ਮਾਂ ਦਿਵਸ ਮਨਾਇਆ

ਅਜੀਤ ਡੈਸਕ 09-05-2026
ਕੋਟਕਪੂਰਾ, 8 ਮਈ (ਮੋਹਰ ਸਿੰਘ ਗਿੱਲ)-ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਅਤੇ ਦਸਮੇਸ਼ ਪਬਲਿਕ ਸਕੂਲ ਹਰੀਨੌਂ ਵਿਖੇ ਮਾਂ ਦਿਵਸ ਮਨਾਇਆ ਗਿਆ | ਮੰਚ ਸੰਚਾਲਨ ਦੀ ਭੂਮਿਕਾ ਸੱਤਵੀ ਜਮਾਤ ਦੀ ਵਿਦਿਆਰਥਣ ਏਵਲੀਨ ਕੌਰ ਅਤੇ ਅੰਸ਼ਪ੍ਰੀਤ ਕੌਰ ਨੇ ਕੀਤੀ | ਸਕੂਲ ਦੀ ਅਧਿਆਪਕਾ ਰਮਨਦੀਪ ਕੌਰ ਨੇ ਬੱਚਿਆਂ ਨੂੰ ਮਾਂ ਦਿਵਸ ਬਾਰੇ ਜਾਣਕਾਰੀ ਦਿੱਤੀ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਨਰਸਰੀ ਜਮਾਤ ਅਤੇ ਯੂ.ਕੇ.ਜੀ ਅਤੇ ਪਹਿਲੀ ਜਮਾਤ ਦੇ ਬੱਚਿਆਂ ਨੇ ਡਾਂਸ ਨਾਲ ਕੀਤੀ | ਐਲ.ਕੇ.ਜੀ ਅਤੇ ਪਹਿਲੀ ਜਮਾਤ ਦੇ ਬੱਚਿਆਂ ਨੇ ਨਾਟਕ ਰਾਹੀਂ ਦੱਸਿਆ ਕਿ ਅਸੀਂ ਚਾਹੇ ਕਿੰਨੇ ਵੀ ਵੱਡੇ ਹੋ ਜਾਈਏ ਮਾਂ ਲਈ ਹਮੇਸ਼ਾ ਬੱਚੇ ਹੀ ਰਹਿੰਦੇ ਹਾਂ | ਐੈਲ.ਕੇ.ਜੀ ਦੇ ਵਿਦਿਆਰਥੀ ਯੂਸਫ਼, ਆਨੰਦਵੀਰ ਕੌਰ ਅਤੇ ਮਨਰੀਤ ਕੌਰ ਨੇ ਕਵਿਤਾਵਾਂ ਦਾ ਉਚਾਰਨ ਕੀਤਾ | ਤੀਸਰੀ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ, ਦੂਜੀ ਜਮਾਤ ਦੇ ਵਿਦਿਆਰਥੀ ਸਿਦਕ ਕੌਰ ਤੇ ਅਗਮਜੋਤ, ਪੰਜਵੀਂ ਜਮਾਤ ਦੇ ਵਿਦਿਆਰਥੀ ਰਵਿੰਦਰ ਸਿੰਘ, ਅਭੀਜੋਤ ਅਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਐਵਲੀਨ ਤੇ ਜਸਨੀਤ ਨੇ ਮਾਂ ਨਾਲ ਸਬੰਧਿਤ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ਸਕੂਲ ਦੀਆਂ ਵਿਦਿਆਰਥਣਾਂ ਵੀਰਮਜੋਤ, ਨਵਨੀਤ ਤੇ ਨਵਜੋਤ ਨੇ ਗਾਣੇ ਰਾਹੀਂ ਮਾਤਾ ਪਿਤਾ ਦੇ ਪਿਆਰ ਨੂੰ ਪੇਸ਼ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪਿ੍ੰਸੀਪਲ ਸੁਰਿੰਦਰ ਕੌਰ, ਸਕੂਲ ਦੇ ਪਿ੍ੰਸੀਪਲ ਰੁਬੀਨਾ ਧੀਰ ਵਲੋਂ ਵਿਦਿਆਰਥੀਆਂ ਨੂੰ ਮਾਂ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਕਿ ਗਿਆ ਮਾਂ ਦਿਵਸ ਮੌਕੇ ਕੇਵਲ ਇਕ ਦਿਨ ਦੇ ਲਈ ਹੀ ਨਹੀਂ, ਸਗੋਂ ਸਾਨੂੰ ਰੋਜ਼ਾਨਾ ਦੀ ਜ਼ਿੰਦਗੀ ਦੇ ਵਿਚ ਆਪਣੇ ਮਾਤਾ ਪਿਤਾ ਦਾ ਆਦਰ ਸਤਿਕਾਰ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਖਿਡਾਰੀਆਂ ਨੇ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ, 11 ਸੋਨੇ ਦੇ ਤਗਮੇ ਜਿੱਤੇ ਅਗਲੀ ਖ਼ਬਰ ਨਰੇਗਾ ਕੰਮਾਂ ਵਿਚ ਵਿਤਕਰੇਬਾਜ਼ੀ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।