21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਖਿਡਾਰੀਆਂ ਨੇ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ, 11 ਸੋਨੇ ਦੇ ਤਗਮੇ ਜਿੱਤੇ

ਅਜੀਤ ਡੈਸਕ 09-05-2026
ਕੋਟਕਪੂਰਾ, 8 ਮਈ (ਮੋਹਰ ਸਿੰਘ ਗਿੱਲ)-'ਦਾ ਬਲੂਮਿੰਗਡੇਲ ਸਕੂਲ ਕੋਟਕਪੂਰਾ ਵਿਚ ਸੀ.ਆਈ.ਐਸ.ਸੀ.ਈ. ਮੋਗਾ ਜੋਨ ਤਾਈਕਵਾਂਡੋ ਟੂਰਨਾਮੈਂਟ ਬੜੇ ਉਤਸਾਹ ਅਤੇ ਖੇਡ ਭਾਵਨਾ ਨਾਲ ਕਰਵਾਇਆ ਗਿਆ | ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸਾਹਿਤ ਕਰਨ ਲਈ ਕਰਵਾਏ ਗਏ ਅੰਤਰ-ਸਕੂਲ ਟੂਰਨਾਮੈਂਟ ਵਿਚ ਬਠਿੰਡਾ, ਬਰਨਾਲਾ, ਮੋਗਾ, ਫ਼ਰੀਦਕੋਟ, ਫ਼ਿਰੋਜ਼ਪੁਰ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ | ਟੂਰਨਾਮੈਂਟ ਵਿਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਟੂਰਨਾਮੈਂਟ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਟੀਮ ਸਪਿਰਟ ਅਤੇ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ | ਮੁਕਾਬਲਿਆਂ ਦੌਰਾਨ ਖਿਡਾਰੀਆਂ ਵਿਚਕਾਰ ਕਾਫੀ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ | ਦਾ ਬਲੂਮਿੰਗਡੇਲ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ 11 ਸੋਨੇ ਦੇ ਤਗਮੇ, 6 ਚਾਂਦੀ ਦੇ ਤਗਮੇ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਓਵਰਆਲ ਟਰਾਫੀ ਆਪਣੇ ਨਾਮ ਕੀਤੀ | ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਸਰਕਾਰੀ ਬਿ੍ਜਿੰਦਰਾ ਕਾਲਜ ਦੇ ਪਿ੍ੰਸੀਪਲ ਨਾਲ ਦਰਜਾ ਚਾਰ ਮੁਲਾਜ਼ਮਾਂ ਦੀ ਮੰਗਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਹਰੀਨੌਂ ਦੀਆਂ ਦਸਮੇਸ਼ ਵਿੱਦਿਅਕ ਸੰਸਥਾਵਾਂ 'ਚ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।