21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਕਾਰੀ ਬਿ੍ਜਿੰਦਰਾ ਕਾਲਜ ਦੇ ਪਿ੍ੰਸੀਪਲ ਨਾਲ ਦਰਜਾ ਚਾਰ ਮੁਲਾਜ਼ਮਾਂ ਦੀ ਮੰਗਾਂ ਸੰਬੰਧੀ ਮੀਟਿੰਗ

ਅਜੀਤ ਡੈਸਕ 09-05-2026
ਫ਼ਰੀਦਕੋਟ, 8 ਮਈ (ਸਰਬਜੀਤ ਸਿੰਘ)-ਸਥਾਨਕ ਸਰਕਾਰੀ ਬਿ੍ਜਿੰਦਰਾ ਕਾਲਜ ਵਿਚ ਕੰਮ ਕਰਦੇ ਕੱਚੇ ਦਰਜਾ ਚਾਰ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਪਿ੍ੰਸੀਪਲ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਧਰਨਾ ਦੇਣ ਦਾ ਨੋਟਿਸ ਦਿੱਤਾ ਗਿਆ ਸੀ ਪਰ ਧਰਨੇ ਤੋਂ ਪਹਿਲਾਂ ਹੀ ਪਿ੍ੰਸੀਪਲ ਵਲੋਂ ਜਥੇਬੰਦੀ ਨੂੰ ਮੀਟਿੰਗ ਕਰਨ ਦਾ ਲਿਖਤੀ ਤੌਰ 'ਤੇ ਸਮਾਂ ਦੇ ਦਿੱਤਾ ਗਿਆ | ਅੱਜ ਦੀ ਕਲਾਸ ਫ਼ੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (ਸਬ ਕਮੇਟੀ ਸਿੱਖਿਆ ਵਿਭਾਗ) ਦੇ ਸੂਬਾਈ ਜਨਰਲ ਸਕੱਤਰ ਪਰਮਜੀਤ ਹਾਂਡਾ, ਸੂਬਾਈ ਆਗੂ ਗੁਰਤੇਜ ਸਿੰਘ ਗਿੱਲ ਬਠਿੰਡਾ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਅਗਵਾਈ ਹੇਠ ਇਕ ਵਫ਼ਦ ਪਿ੍ੰਸੀਪਲ ਗੁਲਸ਼ਨ ਕੁਮਾਰ ਆਹੂਜਾ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਨੂੰ ਮਿਲਿਆ ਅਤੇ ਮੰਗਾਂ ਸੰਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਦਰਜਾ ਚਾਰ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਅਤੇ ਪਿਛਲੇ ਕਾਫੀ ਸਾਲਾਂ ਤੋਂ ਕਾਲਜ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਨ ਸਬੰਧੀ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਅਧਿਕਾਰੀ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀ ਪਾਲਿਸੀ ਮੁਤਾਬਿਕ ਸਾਰੇ ਯੋਗ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਡਾਇਰੈਕਟਰ ਸਿੱਖਿਆ ਵਿਭਾਗ ਕਾਲਜ ਪੰਜਾਬ ਨੂੰ ਭੇਜ ਦਿੱਤੇ ਗਏ ਹਨ | ਇਹ ਮੀਟਿੰਗ ਸਦਭਾਵਨਾ ਭਰੇ ਮਾਹੌਲ ਵਿਚ ਹੋਣ ਕਾਰਨ ਜਥੇਬੰਦੀ ਵਲੋਂ ਦਿੱਤਾ ਜਾਣ ਵਾਲਾ ਧਰਨਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ | ਇਸ ਮੌਕੇ ਪ੍ਰੋਫੈਸਰ ਨਰਿੰਦਰਜੀਤ ਸਿੰਘ ਬਰਾੜ, ਪ੍ਰੋਫੈਸਰ ਸ਼ਾਲਿਨੀ ਗਰਗ, ਇਕਬਾਲ ਸਿੰਘ ਜੂਨੀਅਰ ਸਹਾਇਕ ਅਤੇ ਜਥੇਬੰਦੀ ਦੇ ਜ਼ਿਲ੍ਹਾ ਚੇਅਰਮੈਨ, ਨਛੱਤਰ ਸਿੰਘ ਭਾਣਾ, ਬਲਕਾਰ ਸਿੰਘ ਸਹੋਤਾ ਜ਼ਿਲ੍ਹਾ ਜਨਰਲ ਸਕੱਤਰ ਕਲਾਸ ਫ਼ੌਰ ਗੌਰਮਿੰਟ ਇੰਪਲਾਈਜ਼ ਯੂਨੀਅਨ, ਪਰਮਜੀਤ ਸਿੰਘ ਪੰਮਾ ਪ੍ਰਧਾਨ, ਗੁਰਪ੍ਰੀਤ ਸਿੰਘ ਸਿੱਧੂ ਪ੍ਰੈਸ ਸਕੱਤਰ, ਮੁਲਾਜ਼ਮ ਆਗੂ ਸ਼ਿਵ ਨਾਥ ਦਰਦੀ, ਇੰਦਰਜੀਤ ਸਿੰਘ ਬਰਾੜ ਅਤੇ ਵੀਰ ਸਿੰਘ ਕੰਮੇਆਣਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਨਵੇਂ ਤੇ ਪੁਰਾਣੇ ਚਿਹਰਿਆਂ ਵਲੋਂ ਦਾਅਵੇਦਾਰੀਆਂ ਤੇਜ਼ ਅਗਲੀ ਖ਼ਬਰ ਖਿਡਾਰੀਆਂ ਨੇ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ, 11 ਸੋਨੇ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।