20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

35 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਅਜੀਤ ਡੈਸਕ 09-05-2026
ਬਾਜਾਖਾਨਾ, 8 ਮਈ (ਜਗਦੀਪ ਸਿੰਘ ਗਿੱਲ)-ਬਾਜਾਖਾਨਾ ਪੁਲਿਸ ਨੇ 420 ਬੋਤਲਾ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ ਯੂਨਿਟ ਜੈਤੋ ਦੇ ਏ.ਐਸ.ਆਈ. ਜਸਵੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਗਸ਼ਤ ਦÏਰਾਨ ਚੁਰਸਤਾ ਨੇੜੇ ਬਿਜਲੀ ਘਰ ਬਾਜਾਖਾਨਾ ਤੋਂ ਥੋੜਾ ਅੱਗੇ ਬਣੇ ਸ਼ਰਾਬ ਦੇ ਠੇਕੇ ਨੇੜੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਕੁਲਜਿੰਦਰ ਸਿੰਘ ਉਰਫ਼ ਜਗੀਰਾ ਵਾਸੀ ਬਾਜਾਖਾਨਾ ਬਾਹਰੋਂ ਸਸਤੇ ਭਾਅ 'ਤੇ ਸ਼ਰਾਬ ਠੇਕਾ ਦੇਸੀ ਅਤੇ ਅੰਗਰੇਜੀ ਲਿਆ ਕੇ ਵੇਚਣ ਦਾ ਆਦੀ ਹੈ¢ ਜੇਕਰ ਹੁਣੇ ਤਲਾਸ਼ੀ ਕੀਤੀ ਜਾਵੇ ਤਾਂ ਉਸ ਕੋਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ ¢ ਪੁਲਿਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਜੰਗੀਰਾ ਨੂੰ ਕਾਰ ਸਮੇਤ ਕਾਬੂ ਕਰਕੇ ਉਸ ਕੋਲੋਂ 420 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ | ਉਸ ਖ਼ਿਲਾਫ਼ ਬਾਜਾਖਾਨਾ ਥਾਣੇ ਵਿਖੇ ਐਕਸਾਈਜ ਐਕਟ ਦੀ ਧਾਰਾ 61/1/14 ਤਹਿਤ ਮਾਮਲਾ ਦਰਜ ਹੋਇਆ |
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ 'ਮਾਂ ਦਿਵਸ' ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਬਹਿਬਲ ਗੋਲੀਕਾਂਡ ਦੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਵਲੋਂ ਮੁੱਖ ਮੰਤਰੀ ਨੂੰ ਚਲਾਨ ਪੇਸ਼ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।