20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਰਿਸ਼ੀ ਮਾਡਲ ਸਕੂਲ 'ਚ 'ਮਾਂ ਦਿਵਸ' ਸੰਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 09-05-2026
ਪੰਜਗਰਾੲੀਂ ਕਲਾਂ, 8 ਮਈ (ਸੁਖਮੰਦਰ ਸਿੰਘ ਬਰਾੜ)-ਰਿਸ਼ੀ ਮਾਡਲ ਸਕੂਲ ਪੰਜਗਰਾੲੀਂ ਕਲਾਂ ਵਿਖੇ ਅੰਤਰ ਰਾਸ਼ਟਰੀ ਮਾਂ ਦਿਵਸ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਕੀਤੀ | ਸਮਾਗਮ ਦੀ ਸ਼ੁਰੂਆਤ ਚੇਅਰਪਰਸਨ ਦੇ ਸਵਾਗਤੀ ਭਾਸ਼ਣ ਨਾਲ ਹੋਈ | ਸਮਾਗਮ 'ਚ ਸ਼ਾਮਿਲ ਮਾਵਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਇਕ ਦਿਨ ਹੈਪੀ ਮਦਰ ਡੇ ਕਹਿਣ ਜਾਂ ਮਨਾਉਣ ਨਾਲ ਮਾਂ ਦੇ ਕੀਤੇ ਉਪਕਾਰਾਂ ਦਾ ਕਰਜ਼ਾ ਨਹੀਂ ਉਤਰਦਾ | ਇਸ ਲਈ ਸਾਨੂੰ ਮਾਂ ਦੇ ਉਪਕਾਰਾਂ ਨੂੰ ਹਰ ਦਿਨ ਯਾਦ ਕਰਦਿਆਂ ਇਸ ਨੂੰ ਹਰ ਦਿਨ ਮਨਾਉਣ ਚਾਹੀਦਾ ਹੈ | ਉਨ੍ਹਾਂ ਬੱਚਿਆਂ ਨੂੰ ਤਾਕੀਦ ਕੀਤੀ ਕਿ ਉਹ ਕਦੇ ਵੀ ਆਪਣੀ ਮਾਂ ਦਾ ਦਿਲ ਨਾ ਦਿਖਾਉਣ | ਸਮਾਗਮ ਦੌਰਾਨ ਜਿੱਥੇ ਪ੍ਰਾਇਮਰੀ ਵਿਭਾਗ ਦੇ ਬੱਚਿਆਂ ਵਲੋਂ ਮਾਂ ਨਾਲ਼ ਸਬੰਧਿਤ ਵੱਖ-ਵੱਖ ਪੇਸ਼ਕਾਰੀਆਂ ਕਰਕੇ ਲੋਕਾਂ ਦਾ ਮਨ ਮੋਹਿਆ ਉੱਥੇ ਇਸ ਸਮਾਗਮ 'ਚ ਸ਼ਾਮਿਲ ਮਾਵਾਂ ਦੇ ਰਚਨਾਤਮਕ ਮੁਕਾਬਲੇ ਕਰਵਾ ਕੇ ਪ੍ਰੋਗਰਾਮ ਦੀ ਆਭਾ ਨੂੰ ਚਾਰ ਚੰਨ ਲਗਾ ਦਿੱਤੇ | ਸਮਾਗਮ ਦੇ ਅਖ਼ੀਰ ਵਿਚ ਸਕੂਲ ਦੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਇਸ ਸ਼ੁਭ ਦਿਨ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਤੇਜਿੰਦਰ ਸ਼ਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਜੀ. ਐਨ. ਕਾਨਵੈਂਟ ਸਕੂਲ 'ਚ 'ਮਾਂ ਦਿਵਸ' ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ 35 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।