20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੀ. ਐਨ. ਕਾਨਵੈਂਟ ਸਕੂਲ 'ਚ 'ਮਾਂ ਦਿਵਸ' ਸੰਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 09-05-2026
ਪੰਜਗਰਾੲੀਂ ਕਲਾਂ, 8 ਮਈ (ਸੁਖਮੰਦਰ ਸਿੰਘ ਬਰਾੜ)-ਜੀ. ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਅੱਜ ਮਾਂ ਦਿਵਸ ਬੇਹੱਦ ਉਤਸ਼ਾਹ ਮਨਾਇਆ ਗਿਆ | ਵਿਦਿਆਰਥੀਆਂ ਅੰਦਰ ਮਾਂ ਪ੍ਰਤੀ ਪਿਆਰ, ਸਤਿਕਾਰ ਅਤੇ ਕਦਰ ਦੀ ਭਾਵਨਾ ਪੈਦਾ ਕਰਨਾ ਦੇ ਉਦੇਸ਼ ਨਾਲ਼ ਕਰਵਾਏ ਗਏ ਇਸ ਸਮਾਗਮ 'ਚ ਤੀਜੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਮਾਂ ਦੇ ਪਿਆਰ ਅਤੇ ਤਿਆਗ ਨੂੰ ਸਮਰਪਿਤ ਭਾਸ਼ਣ, ਗੀਤ, ਨਾਚ ਅਤੇ ਸਕਿੱਟਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਇਸ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਨੂੰ ਮਾਂ ਦੀ ਮਮਤਾ ਨੂੰ ਦਰਸਾਉਂਦੀ ਇਕ ਸ਼ਾਰਟ ਫ਼ਿਲਮ ਵੀ ਦਿਖਾਈ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਵਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਮਾਂ ਦਾ ਮਨੁੱਖੀ ਜੀਵਨ ਵਿਚਲੇ ਮਹੱਤਵ ਨੂੰ ਜਾਣੂ ਕਰਵਾਉਂਦਿਆਂ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੱੱਤੀ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਨਕਲੀ ਖਾਦਾਂ, ਪੋਟਾਸ਼ ਅਤੇ ਜ਼ਿੰਕ ਆਦਿ ਬਣਾਉਣ ਤੇ ਵੇਚਣ ਦੇ ਕਾਰੋਬਾਰ ਦਾ ਪਰਦਾਫ਼ਾਸ਼ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ 'ਮਾਂ ਦਿਵਸ' ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।