17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੁਗਰਾਜ ਸਿੰਘ ਕਬਰਵਾਲਾ ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਅਜੀਤ ਡੈਸਕ 09-05-2026
ਮਲੋਟ, 8 ਮਈ (ਪਾਟਿਲ)-ਆਲ ਇੰਡੀਆ ਕਾਂਗਰਸ ਕਿਸਾਨ ਸੈੱਲ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਲੰਬੀ ਹਲਕੇ ਤੋਂ ਟਕਸਾਲੀ ਕਾਂਗਰਸੀ ਜੁਗਰਾਜ ਸਿੰਘ ਕਬਰਵਾਲਾ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਪੰਜਾਬ ਕਾਂਗਰਸ ਕਿਸਾਨ ਸੈੱਲ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਜੁਗਰਾਜ ਸਿੰਘ ਕਬਰਵਾਲਾ ਪਿਛਲੇ ਤੀਹ ਸਾਲ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ | ਇਸ ਨਿਯੁਕਤੀ ਤੋਂ ਬਾਅਦ ਜੁਗਰਾਜ ਸਿੰਘ ਕਬਰਵਾਲਾ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ, ਇਸ ਮੌਕੇ ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ, ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਰਾਣਾ ਬਲਜੀਤ ਸਿੰਘ ਚਾਹਲ (ਖੁੱਡੀਆਂ) ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ |
ਪਿਛਲੀ ਖ਼ਬਰ ਸੇਵਾ ਮੁਕਤ ਪੰਚਾਇਤ ਅਫ਼ਸਰ ਗੁਰਮੀਤ ਮਨੇਸ਼ ਨੂੰ ਸਦਮਾ, ਮਾਤਾ ਸਵਰਗਵਾਸ ਅਗਲੀ ਖ਼ਬਰ ਸੇਵਾ ਮੁਕਤ ਪੰਚਾਇਤ ਅਫ਼ਸਰ ਗੁਰਮੀਤ ਮਨੇਸ਼ ਨੂੰ ਸਦਮਾ, ਮਾਤਾ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।