17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਨ ਸੰਬੰਧੀ ਸਮਾਗਮ ਭਲਕੇ

ਅਜੀਤ ਡੈਸਕ 09-05-2026
ਮਲੋਟ, 8 ਮਈ (ਅਜਮੇਰ ਸਿੰਘ ਬਰਾੜ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਰਜਿ: ਮਲੋਟ ਵਲੋਂ ਸਿੱਖ ਪੰਥ ਦੇ ਨਿਧੜਕ ਯੋਧਾ ਤੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 303 ਸਾਲਾ ਜਨਮ ਦਿਹਾੜੇ ਦੇ ਸਬੰਧ ਵਿਚ ਅਖੰਡ ਪਾਠ ਦਾ ਭੋਗ 10 ਮਈ, ਦਿਨ ਐਤਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ, ਨੇੜੇ ਸਿਟੀਜਨ ਕਲੱਬ ਮਲੋਟ ਵਿਖੇ ਪਾਇਆ ਜਾਵੇਗਾ | ਗੁਰਬਾਣੀ ਕੀਰਤਨ ਉਪਰੰਤ ਰਾਗੀ ਢਾਡੀ ਜਥੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਜੀਵਨੀ ਬਾਰੇ ਚਾਨਣਾ ਪਾਉਣਗੇ | ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ਸ੍ਰੀ ਚੈਤਨਿਆ ਟੈਕਨੋ ਸਕੂਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਕਿਡਜ਼ ਕਿੰਗਡਮ ਕਾਨਵੈਂਟ ਸਕੂਲ 'ਚ ਵਿਸ਼ਵ ਰੈ ੱਡ ਕਰਾਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।