06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਰਕਾਰੀ ਹਾਈ ਸਕੂਲ ਢੈਪਈ ਦੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-05-2026
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚੋਂ ਸ਼ਹੀਦ ਹੌਲਦਾਰ ਅੰਮਿ੍ਤਪਾਲ ਸਿੰਘ ਸਰਕਾਰੀ ਹਾਈ ਸਕੂਲ ਢੈਪਈ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਨ੍ਹਾਂ ਬੱਚਿਆਂ ਵਿਚੋਂ ਕੋਮਲਪ੍ਰੀਤ ਕੌਰ ਸਪੁੱਤਰੀ ਬੂਟਾ ਸਿੰਘ ਨੇ 535/650 (82 ਪ੍ਰਤੀਸ਼ਤ) ਨੰਬਰ ਹਾਸਿਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੁਰਪ੍ਰੀਤ ਸਿੰਘ ਸਪੁੱਤਰ ਗੁਰਸੇਵਕ ਸਿੰਘ 506/650 (78 ਪ੍ਰਤੀਸ਼ਤ) ਨੰਬਰ ਹਾਸਿਲ ਕਰਕੇ ਸਕੂਲ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਜਸ਼ਨਪ੍ਰੀਤ ਕÏਰ ਸਪੁੱਤਰੀ ਹਰਮੇਸ਼ ਸਿੰਘ ਨੇ 476/ 650 (73.5 ਪ੍ਰਤੀਸ਼ਤ) ਅੰਕ ਲੈ ਕੇ ਤੀਸਰਾ ਸਥਾਨ ਅਤੇ ਨਵਦੀਪ ਸਿੰਘ ਨੇ ਚੌਥਾ ਸਥਾਨ ਹਾਸਿਲ ਕੀਤਾ ਹੈ | ਸਕੂਲ ਦੇ ਮੁੱਖ ਅਧਿਆਪਕਾ ਅਤੇ ਸਮੂਹ ਸਟਾਫ਼ ਵਲੋਂ ਸਮੂਹ ਵਿਦਿਆਰਥੀਆਂ ਅਤੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਕਿਹਾ ਕਿ ਮÏਜੂਦਾ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ਵਾਰ ਮਾਪਿਆਂ ਅਤੇ ਬੱਚਿਆਂ ਦੇ ਸਹਿਯੋਗ ਨਾਲ ਹੋਰ ਜ਼ਿਆਦਾ ਮਿਹਨਤ ਕਰਵਾਈ ਜਾਵੇਗੀ ਤਾਂ ਕਿ ਬੱਚੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਪਿੰਡ ਦਾ ਨਾਂਅ ਰÏਸ਼ਨ ਕਰਨ | ਇਸ ਮੌਕੇ ਮੁੱਖ ਅਧਿਆਪਕਾ ਅਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ ਨਤੀਜੇ ਹਰ ਸਾਲ 100 ਪ੍ਰਤੀਸ਼ਤ ਰਹਿੰਦੇ ਹਨ, ਇਹ ਸਕੂਲ ਦੇ ਮਿਹਨਤੀ ਅਤੇ ਤਜਰਬੇਕਾਰ ਸਟਾਫ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਵਿਦਿਅਕ ਖੇਤਰ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੀ ਵਰਨਣਯੋਗ ਪ੍ਰਾਪਤੀਆਂ ਕੀਤੀਆਂ ਹਨ | ਪਿੰਡ ਦੇ ਸਰਪੰਚ ਰਣਧੀਰ ਸਿੰਘ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਵਧੀਆ ਨਤੀਜੇ ਲਈ ਵਧਾਈ ਦਿੱਤੀ ਅਤੇ ਦੱਸਿਆ ਕਿ ਪਿੰਡ ਦੀ ਪੰਚਾਇਤ ਤੇ ਪਿੰਡ ਵਾਸੀਆਂ ਅਤੇ ਐਸ.ਐਮ.ਸੀ ਕਮੇਟੀ ਦੇ ਸਹਿਯੋਗ ਨਾਲ ਸਕੂਲ ਦੇ ਬੁਨਿਆਦੀ ਢਾਂਚੇ ਵਿਚ ਵਰਨਣਯੋਗ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਕੂਲ ਦੀਆਂ ਹੋਰ ਲੋੜਾਂ ਨੂੰ ਪੂਰਾ ਕਰਨ ਦੇ ਵੀ ਯਤਨ ਕੀਤੇ ਜਾ ਰਹੇ ਹਨ |
ਪਿਛਲੀ ਖ਼ਬਰ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੀਆਂ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਸਨਮਾਨਿਤ ਅਗਲੀ ਖ਼ਬਰ ਸ਼ੇਖ ਫ਼ਰੀਦ ਸਕੂਲ ਬਾਜਾਖਾਨਾ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ਾੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।