06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੀਆਂ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਸਨਮਾਨਿਤ

ਅਜੀਤ ਡੈਸਕ 17-05-2026
ਪੰਜਗਰਾੲੀਂ ਕਲਾਂ, 16 ਮਈ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿਚ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਜੈਸਮੀਨ ਕੌਰ ਪੁੱਤਰੀ ਰਾਜੂ ਸਿੰਘ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਅੰਗਰੇਜ਼ ਸਿੰਘ ਵਲੋਂ ਪੰਜਾਬ ਵਿਚੋਂ ਕ੍ਰਮਵਾਰ 12ਵਾਂ ਅਤੇ 18ਵਾਂ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰਾਜ ਪੱਧਰ 'ਤੇ ਚਮਕਾਇਆ ਗਿਆ | ਇਨ੍ਹਾਂ ਵਿਦਿਆਰਥਣ ਦੇ ਸਨਮਾਨ 'ਚ ਸਕੂਲ ਕੈਂਪਸ ਵਿਚ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਦੀਪਕ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਰਾਜੂ ਸਿੰਘ ਨੇ 650 ਵਿਚੋਂ 633 ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਅੰਗਰੇਜ਼ ਸਿੰਘ ਨੇ 650 ਵਿਚੋਂ 627 ਅੰਕ ਹਾਸਿਲ ਕਰਕੇ ਮੈਰਿਟ ਸੂਚੀ ਵਿਚ ਆਪਣਾ ਸਥਾਨ ਬਣਾਇਆ ਹੈ | ਉਨ੍ਹਾਂ ਦੱਸਿਆ ਕਿ ਜੈਸਮੀਨ ਕੌਰ ਨੇ ਅੱਠਵੀਂ ਦੀ ਪ੍ਰੀਖਿਆ ਦੌਰਾਨ ਵੀ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕੀਤਾ ਸੀ ਅਤੇ ਖੁਸ਼ਪ੍ਰੀਤ ਕੌਰ ਨੇ ਰਾਜ ਪੱਧਰ ਪੇਂਟਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਸੀ | ਉਨ੍ਹਾਂ ਦੱਸਿਆ ਕਿ ਸਮੂਹ ਸਟਾਫ਼ ਦੇ ਸਹਿਯੋਗ ਨਾਲ ਮੈਰਿਟ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ 5000 ਰੁਪਏ ਦੀ ਨਗਦ ਰਾਸ਼ੀ (ਪ੍ਰਤੀ ਵਿਦਿਆਰਥਣ) ਨਾਲ ਸਨਮਾਨਿਤ ਕੀਤਾ ਜਾਂਦਾ ਹੈ | ਉਨ੍ਹਾਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਪੁਜ਼ੀਸ਼ਨਾਂ ਹਾਸਿਲ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਰੈਂਡਜ ਸਹਿਯੋਗ ਸੇਵਾ ਸੁਸਾਇਟੀ ਨੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਢੈਪਈ ਦੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।