06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 17-05-2026
ਕੋਟਕਪੂਰਾ, 16 ਮਈ (ਮੇਘਰਾਜ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਿਆਂ 'ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ | ਪਿ੍ੰਸੀਪਲ ਗੁਰਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ 'ਚ ਸੰਸਥਾ ਦੀ ਵਿਦਿਆਰਥਣ ਤਨਵੀ ਨੇ 90.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜਸਨੂਰ ਕੌਰ ਨੇ 89.4 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਗੁਰਸੁਮੀਤ ਸਿੰਘ ਨੇ 87.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ¢ ਬਾਕੀ ਵਿਦਿਆਰਥੀ ਵੀ 70 ਫ਼ੀਸਦੀ ਤੋਂ ਉੱਪਰ ਅੰਕਾਂ ਨਾਲ ਪਾਸ ਹੋਏ¢ ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਵਿਦਿਆਰਥੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਣ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ¢ ਸੰਸਥਾ ਦੇ ਚੇਅਰਮੈਨ ਵਿਜੇ ਸ਼ਰਮਾ ਅਤੇ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਉੱਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਵਿਜੇ ਕੁਮਾਰੀ ਭਾਰਦਵਾਜ ਨੇ ਸਾਰੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ¢
ਪਿਛਲੀ ਖ਼ਬਰ ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜੇ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਫ਼ਰੈਂਡਜ ਸਹਿਯੋਗ ਸੇਵਾ ਸੁਸਾਇਟੀ ਨੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।