06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜੇ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 17-05-2026
ਸਾਦਿਕ, 16 ਮਈ (ਗੁਰਭੇਜ ਸਿੰਘ ਚੌਹਾਨ)-ਸੀ ਬੀ ਐਸ ਈ ਨਵੀਂ ਦਿੱਲੀ ਵਲੋਂ ਐਲਾਨੇ ਗਏ 10+2 ਦੇ ਨਤੀਜਿਆਂ ਵਿਚ ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ਜਿਸ ਵਿਚ ਹਰਜਸਮੀਨ ਕੌਰ ਨੇ 96% ਅੰਕ ਪ੍ਰਾਪਤ ਕਰਕੇ ਕਾਮਰਸ ਗਰੁੱਪ ਵਿਚੋਂ ਅਤੇ ਗੁਰਵਿੰਦਰ ਸਿੰਘ ਨੇ 93.4% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਅਜੈਵੀਰ ਸਿੰਘ ਨੇ 92.8% ਅੰਕ ਪ੍ਰਾਪਤ ਕਰਕੇ ਸਾਇੰਸ ਗਰੁੱਪ ਵਿਚ ਪਹਿਲਾ ਸਥਾਨ ਹਾਸਿਲ ਕੀਤੀ ਹੈ | ਇਸਤੋਂ ਇਲਾਵਾਂ ਤਿੰਨਾਂ ਗਰੁੱਪਾਂ ਸਾਇੰਸ, ਕਾਮਰਸ ਅਤੇ ਆਰਟਸ ਦੇ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਪਿ੍ੰਸੀਪਲ ਨਿਰਮਲਜੀਤ ਕੌਰ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ 'ਚ ਟਾਪਰ ਵਿਦਿਆਰਥੀ ਨਕਦ ਇਨਾਮਾਂ ਨਾਲ ਸਨਮਾਨਿਤ <br/> ਅਗਲੀ ਖ਼ਬਰ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।