06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੀ.ਬੀ.ਐਸ.ਈ 12ਵੀਂ ਜਮਾਤ ਦੇ ਨਤੀਜਿਆਂ 'ਚ ਡੀ.ਸੀ.ਐਮ. ਸਕੂਲ ਨੇ ਬਾਜ਼ੀ ਮਾਰੀ <br/>

ਅਜੀਤ ਡੈਸਕ 17-05-2026
ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦਿੱਲੀ ਵਲੋਂ ਦੇਸ਼ ਭਰ ਵਿਚ ਲਈ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਵਿਚ ਸਥਾਨਕ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਚੰਗਾ ਨਤੀਜਾ ਆਉਣ 'ਤੇ ਬੱਚਿਆਂ ਨੇ ਮਠਿਆਈ ਵੰਡ ਕੇ ਖੁਸ਼ੀ ਜ਼ਾਹਿਰ ਕੀਤੀ | ਕਾਮਰਸ ਗਰੁੱਪ ਵਿਚੋਂ ਤੁਸ਼ਾਰ ਭੰਡਾਰੀ ਨੇ 96.8 ਫ਼ੀਸਦੀ ਅੰਕ ਲੈ ਕੇ ਪਹਿਲਾ, ਅਲੀਸ਼ਾ ਰਾਣੀ ਅਤੇ ਲਵਦੀਪ ਸਿੰਘ ਨੇ 96.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਜੈਸਮੀਨ ਕੌਰ 91 ਫ਼ੀਸਦੀ ਅਤੇ ਦਮਨਪ੍ਰੀਤ ਸਿੰਘ ਨੇ 90.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ ਗਰੁੱਪ ਵਿਚੋਂ ਰਾਜਪ੍ਰੀਤ ਕੌਰ ਨੇ 97 ਫ਼ੀਸਦੀ ਅੰਕ ਪ੍ਰਾਪਤ ਪਹਿਲਾ ਸਥਾਨ ਹਾਸਿਲ ਕੀਤਾ | ਆਰਟਸ ਵਿਚੋਂ ਸਹਿਲਪ੍ਰੀਤ ਸਿੰਘ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ 'ਤੇ ਰਿਹਾ | ਅਕਾਉੂਾਟ ਵਿਚੋਂ ਤੁਸਾਰ ਭੰਡਾਰੀ ਨੇ 100 ਵਿਚੋਂ 100 ਅੰਕ ਪ੍ਰਾਪਤ ਕਰਕੇ ਪੂਰੇ ਜ਼ਿਲ੍ਹੇ ਵਿਚੋ ਪਹਿਲਾ ਸਥਾਨ, ਅਲੀਸਾ ਨੇ 100 ਵਿਚੋਂ 99 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ, ਲਵਪ੍ਰੀਤ ਸਿੰਘ ਨੇ 98 ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪੋਲ.ਸਾਇੰਸ ਵਿਚੋਂ ਸਹਿਲਪ੍ਰੀਤ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਬਾਇਓ ਵਿਚੋਂ ਜਸਲੀਨ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮੈਥ ਵਿਚੋ ਏਕਨੂਰ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਫਿਜੀਕਲ ਵਿਚੋਂ ਅਲੀਸ਼ਾ ਰਾਣੀ ਅਤੇ ਪ੍ਰਭਪ੍ਰੀਤ ਸਿੰਘ ਨੇ 97 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਰਾਜਪ੍ਰੀਤ ਕੌਰ, ਤੁਸ਼ਾਰ ਭੰਡਾਰੀ ਨੇ 96 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਹਿਲਪ੍ਰੀਤ ਸਿੰਘ, ਜਸਮੀਨ ਕੌਰ, ਨਵਰਾਜ ਸਿੰਘ, ਹਰਪ੍ਰੀਤ ਸਿੰਘ ਨੇ 95 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ 90 ਫ਼ੀਸਦੀ ਤੋਂ ਉਪਰ ਅੰਕ ਹਾਸਿਲ ਕੀਤੇ | ਵਿਦਿਆਰਥੀਆਂ ਨੇ ਜ਼ਿਲ੍ਹਾ ਫ਼ਰੀਦਕੋਟ ਵਿਚੋਂ ਟਾਪ ਕੀਤਾ ਅਤੇ ਰਾਸ਼ਟਰ ਪੱਧਰ ਮੈਰਿਟ 'ਚ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਚੇਅਰਮੈਨ ਪਵਨ ਮਿੱਤਲ, ਸਰਪ੍ਰਸਤ ਅਸ਼ੋਕ ਚਾਵਲਾ ਨੇ ਇਸ ਪ੍ਰਾਪਤੀ ਲਈ ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਸਕੂਲ ਦੇ ਪਿ੍ੰਸੀਪਲ ਮੀਨਾਕਸ਼ੀ ਸ਼ਰਮਾ ਨੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ 'ਤੇ ਉਨ੍ਹਾਂ ਦੀ ਪ੍ਰੇਰਨਾ ਦੀ ਸ਼ਲਾਘਾ ਕਰਦੇ ਹੋਏ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਅੰਤ 'ਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਤਾ ਪਿਤਾ ਦੀ ਹਾਜ਼ਰੀ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਡਾ. ਪ੍ਰਭਦੀਪ ਚਾਵਲਾ ਨੇ ਰਾਸ਼ਟਰੀ ਪ੍ਰਸ਼ਨੋਤਰੀ ਮੁਕਾਬਲੇ 'ਚ ਲਿਆ ਭਾਗ ਅਗਲੀ ਖ਼ਬਰ ਐਚ.ਆਈ.ਵੀ. /ਏਡਜ਼ ਜਾਗਰੂਕਤਾ ਸੈਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।