06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਡਾ. ਪ੍ਰਭਦੀਪ ਚਾਵਲਾ ਨੇ ਰਾਸ਼ਟਰੀ ਪ੍ਰਸ਼ਨੋਤਰੀ ਮੁਕਾਬਲੇ 'ਚ ਲਿਆ ਭਾਗ

ਅਜੀਤ ਡੈਸਕ 17-05-2026
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸਮਾਈਲਿੰਗ ਫ਼ੇਸ ਇੰਟਰਨੈਸ਼ਨਲ ਕਲੱਬ ਰਜਿ: ਫ਼ਰੀਦਕੋਟ ਦੇ ਪ੍ਰਧਾਨ ਅੰਤਰਰਾਸ਼ਟਰੀ ਖਿਡਾਰੀ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਨੈਸ਼ਨਲ ਐਂਟੀ ਡੋਪਿੰਗ ਏਜੰਸੀ, ਭਾਰਤ ਸਰਕਾਰ ਵਲੋਂ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਡੋਪਿੰਗ ਖਿਲਾਫ਼ ਜਾਗਰੂਕ ਕਰਨ ਸਬੰਧੀ ਵਿਸ਼ੇ ਉੱਪਰ ਕਰਵਾਏ ਰਾਸ਼ਟਰੀ ਪ੍ਰਸ਼ੋਨਤਰੀ ਮੁਕਾਬਲੇ 'ਚ ਭਾਗ ਲਿਆ | ਇਸ ਰਾਸ਼ਟਰੀ ਪੱਧਰ ਦੇ ਪ੍ਰਸ਼ਨੋਤਰੀ ਮੁਕਾਬਲੇ 'ਚ ਭਾਗ ਲੈਣ 'ਤੇ ਐਨ.ਏ.ਡੀ.ਏ ਦੇ ਡਾਇਰੈਕਟਰ ਜਨਰਲ ਅਨੰਤ ਕੁਮਾਰ ਵਲੋਂ ਪ੍ਰਸੰਸਾ-ਪੱਤਰ ਜਾਰੀ ਕੀਤਾ ਗਿਆ | ਜ਼ਿਕਰਯੋਗ ਹੈ ਕਿ ਡਾ. ਪ੍ਰਭਦੀਪ ਸਿੰਘ ਚਾਵਲਾ ਸੈਂਕੜੇ ਨੌਜਵਾਨਾਂ ਨੂੰ ਤੰਬਾਕੂ ਅਤੇ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੁੜਨ ਤੇ ਸੁਨਿਹਰੀ ਭਵਿੱਖ ਬਣਾਉਣ ਲਈ ਪ੍ਰੇਰਿਤ ਕਰ ਚੁੱਕੇ ਹਨ |

ਪਿਛਲੀ ਖ਼ਬਰ ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ 27 ਵਾਰਡਾਂ 'ਚੋਂ 26 ਉਮੀਦਵਾਰਾਂ ਦੇ ਕਾਗ਼ਜ਼ ਦਾਖ਼ਲ ਕੀਤੇ ਵਾਰਡ ਨੰਬਰ 23 ਨੰਬਰ ਤ... ਅਗਲੀ ਖ਼ਬਰ ਸੀ.ਬੀ.ਐਸ.ਈ 12ਵੀਂ ਜਮਾਤ ਦੇ ਨਤੀਜਿਆਂ 'ਚ ਡੀ.ਸੀ.ਐਮ. ਸਕੂਲ ਨੇ ਬਾਜ਼ੀ ਮਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।