06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ 30 ਉਮੀਦਵਾਰਾਂ ਦੀ ਲਿਸਟ ਜਾਰੀ <br/>

ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਨਾਲ ਹੋਰ ਆਗੂ | ਤਸਵੀਰ: ਰਣਜੀਤ ਸਿੰਘ ਢਿੱਲੋਂ <br/> 17-05-2026
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਨਗਰ ਕੌਂਸਲ ਚੋਣਾਂ ਲਈ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਵਿਚੋਂ 30 ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ | ਇਸ ਮੌਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਵਰਕਰਾਂ ਵਿਚ ਭਾਰੀ ਉਤਸਾਹ ਹੈ | ਪਹਿਲਾਂ ਵੀ ਜਦੋਂ ਦੋ ਵਾਰ ਸ੍ਰੀ ਮੁਕਤਸਰ ਸਾਹਿਬ ਵਿਚ ਅਕਾਲੀ ਦਲ ਦੀ ਕਮੇਟੀ ਬਣੀ ਹੈ ਤਾਂ ਪ੍ਰਧਾਨ ਮਿੱਤ ਸਿੰਘ ਬਰਾੜ ਅਤੇ ਹਰਪਾਲ ਸਿੰਘ ਬੇਦੀ ਪ੍ਰਧਾਨ ਦੀਆਂ ਦੋਵੇਂ ਟਰਮਾਂ ਵਿਚ ਵੱਡੀ ਪੱਧਰ 'ਤੇ ਵਿਕਾਸ ਦੇ ਕੰਮ ਹੋਏ ਹਨ | ਜਦਕਿ ਪਿਛਲੀ ਕਾਂਗਰਸ ਦੀ ਨਗਰ ਕੌਂਸਲ ਨੇ ਸ਼ਹਿਰ ਨੂੰ ਸਫ਼ਾਈ ਤੇ ਸਹੂਲਤਾਂ ਪੱਖ ਤੋਂ ਨਰਕ ਬਣਾ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਗ਼ਜ਼ ਦਾਖ਼ਲ ਕਰਨ ਵਿਚ ਅਕਾਲੀ ਉਮੀਦਵਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਈ ਅਤੇ ਪ੍ਰਸ਼ਾਸਨ ਵਲੋਂ ਪੂਰਨ ਸਹਿਯੋਗ ਮਿਲਿਆ | ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ | ਇਸ ਲਈ ਨਗਰ ਕੌਂਸਲ ਵੀ ਅਕਾਲੀ ਦਲ ਦੀ ਬਣਨੀ ਜ਼ਰੂਰੀ ਹੈ, ਜਿਸ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਸੰਭਵ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਤਾਂ ਉਮੀਦਵਾਰ ਲੱਭਣ ਵਿਚ ਵੀ ਬਹੁਤ ਮੁਸ਼ਕਿਲ ਪੇਸ਼ ਆਈ ਹੈ, ਜਿਸ ਤੋਂ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ | ਇਸ ਮੌਕੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ, ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਭੁਪਿੰਦਰ ਸਿੰਘ ਚੜੇਵਾਨ, ਜਗਤਾਰ ਸਿੰਘ ਪੱਪੀ ਬਰਾੜ, ਜਗਵੰਤ ਸਿੰਘ ਲੰਬੀਢਾਬ, ਟੇਕ ਚੰਦ ਬੱਤਰਾ, ਬਿੰਦਰ ਗੋਨਿਆਣਾ, ਹਰਪ੍ਰੀਤ ਸਿੰਘ ਸੋਢੀ, ਗੋਲਡੀ ਚਹਿਲ, ਸੰਤ ਰਾਮ ਗੁੱਲੂ ਬਰੀਵਾਲਾ, ਹਰਮਨਜੀਤ ਸਿੰਘ ਸੰਧੂ, ਸੁਖਚੈਨ ਸਿੰਘ ਭੁੱਲਰ, ਹਰਭਗਵਾਨ ਸਿੰਘ ਕਾਲਾ, ਹਰਬਿਲਾਸ ਸਿੰਘ, ਸਰਪੰਚ ਜੱਗਾ ਸੰਗਰਾਣਾ, ਬੇਅੰਤ ਸਿੰਘ ਬਿੰਨੀ ਮਨੇਸ, ਗੁਰਭੇਜ ਸਿੰਘ, ਅਮਰੀਕ ਸਿੰਘ ਪ੍ਰਧਾਨ, ਹਰਮੀਤ ਸਿੰਘ ਬਰਕੰਦੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਲੋਟ ਨਗਰ ਕੌਂਸਲ ਚੋਣਾਂ : 'ਆਪ' ਵਲੋਂ 27 ਵਾਰਡਾਂ 'ਚ ਉਮੀਦਵਾਰਾਂ ਦਾ ਐਲਾਨ <br/> ਅਗਲੀ ਖ਼ਬਰ ਵਿਰੋਧੀਆਂ ਦੀ ਧੱਕੇਸ਼ਾਹੀ ਵਾਲੀ ਰਵਾਇਤ ਨੂੰ 'ਆਪ' ਨੇ ਕੀਤਾ ਖ਼ਤਮ-ਡਾ. ਬਲਜੀਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।