27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਤੀਸ਼ ਗਰੋਵਰ ਰਿਹਾਅ

ਅਜੀਤ ਡੈਸਕ 23-05-2026
ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਬੁੱਧਵਾਰ ਦੀ ਰਾਤ ਨੂੰ ਪੁਲਿਸ ਵਲੋਂ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਤੀਸ਼ ਗਰੋਵਰ ਨੂੰ ਗਿ੍ਫ਼ਤਾਰ ਕਰ ਲਿਆ ਸੀ | ਉਸ ਤੋਂ ਬਾਅਦ ਪੈਦਾ ਹੋਈ ਤਨਾਅ ਪੂਰਨ ਸਥਿਤੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਨੇ ਪੁਲਿਸ ਥਾਣੇ ਮੂਹਰੇ ਧਰਨਾ ਸ਼ੁਰੂ ਕਰ ਦਿੱਤਾ ਸੀ | ਇਸ ਧਰਨੇ ਵਿਚ ਸ਼ੋ੍ਰਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸਨ ਜਿਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਦੀ ਗਿ੍ਫ਼ਤਾਰੀ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਹੋਰ ਅਕਾਲੀ ਵਰਕਰਾਂ 'ਤੇ ਕੀਤੇ ਗਏ ਪਰਚੇ ਦੀ ਨਿਖੇਧੀ ਕਰਦਿਆਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ 'ਤੇ ਚੋਣਾਂ ਵਿਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਖ਼ਿਲਾਫ਼ ਲੋਕਾਂ ਦੀ ਆਵਾਜ਼ ਬੁਲੰਦ ਕਰਨ ਤੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸਤੀਸ਼ ਗਰੋਵਰ ਦੀ ਰਿਹਾਈ ਦੇ ਦਸਤੀ ਹੁਕਮ ਲੈ ਲਏ ਸਨ | ਅੱਜ ਸਵੇਰੇ ਉਨ੍ਹਾਂ ਨੂੰ ਜ਼ਮਾਨਤ 'ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦਾ ਧਰਨਾ ਹੋਇਆ ਸਮਾਪਤ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਬੰਗਾ ਨੇ ਵੋਟਰਾਂ ਤੋਂ ਕੀਤੀ ਸਹਿਯੋਗ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।