27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

-ਨਗਰ ਨਿਗਮ/ਨਗਰ ਕੌਂਸਲ ਚੋਣਾਂ-2026- ਕਰਨਦੀਪ ਸਿੰਘ ਪੀ.ਸੀ.ਐੱਸ. ਫ਼ਰੀਦਕੋਟ ਦੇ ਅਬਜ਼ਰਵਰ ਨਿਯੁਕਤ

ਅਜੀਤ ਡੈਸਕ 23-05-2026
ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਵਿਚ ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਮਿਤੀ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ | ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਕਰਨਦੀਪ ਸਿੰਘ ਪੀ.ਸੀ.ਐੱਸ. ਨੂੰ ਜ਼ਿਲ੍ਹਾ ਫ਼ਰੀਦਕੋਟ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਜਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਵਿਸ਼ਾਲ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਕਮ ਮਾਈਨਿੰਗ ਤੇ ਜਿਆਲੋਜੀ ਮੰਡਲ ਜਲ ਸਰੋਤ ਵਿਭਾਗ ਫ਼ਰੀਦਕੋਟ ਨੂੰ ਉਨ੍ਹਾਂ ਦੇ ਨਾਲ ਲਾਇਜ਼ਨ ਅਫ਼ਸਰ ਤੇ ਗੁਰਜੀਤ ਸਿੰਘ ਉਪ ਮੰਡਲ ਅਫਸਰ ਡਰੇਨਜ਼ ਸਹਾਇਕ ਨੂੰ ਲਾਇਜ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੋਟਰ, ਉਮੀਦਵਾਰ ਜਾਂ ਰਾਜਨੀਤਿਕ ਪਾਰਟੀਆਂ ਚੋਣ ਪ੍ਰਕਿਰਿਆ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਜਾਣਕਾਰੀ ਜਾਂ ਸੁਝਾਅ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਨੇ ਕਰਵਾਈ ਪੱਕੇ ਖ਼ਾਲਿਆਂ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਦੇ ਨੈਤਿਕ ਸਿੱਖਿਆ 'ਚ ਅੱਵਲ ਬੱਚੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।