27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

12ਵੀਂ 'ਚ ਦੇਸ਼ ਵਿਚੋਂ ਦੂਜੇ ਸਥਾਨ 'ਤੇ ਰਹੀ ਗੁਰਨੂਰ ਕੌਰ ਨੂੰ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਵਧਾਈ

ਅਜੀਤ ਡੈਸਕ 23-05-2026
ਲੰਬੀ, 22 ਮਈ (ਮੇਵਾ ਸਿੰਘ)-ਸੀ.ਬੀ.ਐੱਸ.ਈ. ਬੋਰਡ 12ਵੀਂ ਜਮਾਤ ਦੀ ਪ੍ਰੀਖਿਆ ਵਿਚ 498/500 (99.6 ਪ੍ਰਤੀਸ਼ਤ) ਅੰਕ ਹਾਸਿਲ ਕਰਕੇ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਗੁਰਨੂਰ ਕੌਰ ਨੂੰ ਪਿੰਡ ਬਾਦਲ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ | ਜਾਣਕਾਰੀ ਅਨੁਸਾਰ ਇਹ ਵਿਦਿਆਰਥਣ ਨਾ ਕੇਵਲ ਪੜ੍ਹਾਈ ਵਿਚ ਅੱਵਲ ਹੈ ਬਲਕਿ ਹੈਮਰ ਥਰੋ੍ਹ ਦੀ ਨੈਸ਼ਨਲ ਪੱਧਰ ਦੀ ਖਿਡਾਰਨ ਵੀ ਹੈ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 12ਵੀਂ ਜਮਾਤ ਵਿਚੋਂ ਚੰਗੇ ਅੰਕ ਪ੍ਰਾਪਤ ਕਰਕੇ ਗੁਰਨੂਰ ਕੌਰ ਨੇ ਨਾ ਕੇਵਲ ਆਪਣੇ ਮਾਤਾ-ਪਿਤਾ ਤੇ ਅਧਿਆਪਕਾਂ ਦਾ ਸਿਰ ਮਾਣ ਨਾਲ ਉਚਾ ਕੀਤਾ ਹੈ, ਸਗੋਂ ਪੂਰੇ ਪੰਜਾਬ ਦਾ ਨਾਂਅ ਵੀ ਰੌਸ਼ਨ ਕੀਤਾ ਹੈ |
ਪਿਛਲੀ ਖ਼ਬਰ ਸਟੇਟ ਇੰਸਟੀਚਿਊਟ ਮਾਹੂਆਣਾ 'ਚ ਬੱਸ ਤੇ ਟਰੱਕ ਡਰਾਈਵਰਾਂ ਲਈ ਰੁਜ਼ਗਾਰ ਮੇਲਾ ਲਗਾਇਆ ਅਗਲੀ ਖ਼ਬਰ ਅਗਰਵਾਲ ਪੀਰਖਾਨਾ ਗਿੱਦੜਬਾਹਾ ਵਿਖੇ ਧਾਰਮਿਕ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।